ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ ਦੋ ਦਿਨਾਂ ਲਈ ਪੰਜਾਬ ਦੌਰੇ ‘ਤੇ ਆ ਰਹੇ ਹਨ । ਇਸ ਦੌਰਾਨ ਉਹ CM ਭਗਵੰਤ ਮਾਨ ਨਾਲ ਕਈ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨਗੇ। ਇਸ ਦੌਰਾਨ ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦਾ ਇਹ ਦੌਰਾ ਲੋਕ ਸਭਾ ਚੋਣਾਂ ‘ਤੇ ਕੇਂਦਰਿਤ ਰਹਿ ਸਕਦਾ ਹੈ । ਪੰਜਾਬ ਵਿੱਚ ਕਈ ਉਦਘਾਟਨ ਸਮਾਰੋਹਾਂ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਬਾਰੇ ਵੀ ਗੱਲਬਾਤ ਕਰ ਸਕਦੇ ਹਨ।
ਮਿਲੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਵਿੱਚ ਹੋਣਗੇ। ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਜਲੰਧਰ ਪਹੁੰਚ ਰਹੇ ਹਨ। ਇੱਥੇ ਉਹ 150 ਮੁਹੱਲਾ ਕਲੀਨਿਕ ਪੰਜਾਬ ਨੂੰ ਸੌਂਪਣਗੇ । ਇਸ ਦੌਰਾਨ ਇੱਕ ਵਿਸ਼ਾਲ ਰੈਲੀ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਲੁਧਿਆਣਾ ਵਿੱਚ ਤਿੰਨ ਸਕੂਲ ਆਫ ਐਮੀਨੈਂਸਾਂ ਦੀ ਵੀ ਸ਼ੁਰੂਆਤ ਹੋਵੇਗੀ। ਉੱਥੇ ਹੀ ਪੰਜਾਬ ਵਿੱਚ ਨਵੇਂ ਬਣੇ 150 ਮੁਹੱਲਾ ਕਲੀਨਿਕ ਦਾ ਉਦਘਾਟਨ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ‘ਚ ਤੜਕਸਾਰ ਵਾਪਰੀ ਵੱਡੀ ਵਾ.ਰਦਾ.ਤ, ‘ਆਪ’ ਵਰਕਰ ਗੋਪੀ ਚੋਹਲਾ ਦਾ ਗੋ/ਲੀਆਂ ਮਾਰ ਕੇ ਕਤ.ਲ
ਦੱਸ ਦੇਈਏ ਕਿ ਕੇਜਰੀਵਾਲ ਅਤੇ CM ਮਾਨ ਐਤਵਾਰ ਨੂੰ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਸਰਕਾਰ-ਵਪਾਰ ਮਿਲਣੀ ਵਿੱਚ ਵੀ ਹਿੱਸਾ ਲੈਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਆਯੋਜਿਤ ਮੀਟਿੰਗ ਪ੍ਰੋਗਰਾਮ ਵਿੱਚ CM ਭਗਵੰਤ ਮਾਨ ਇਕੱਲੇ ਹੀ ਪਹੁੰਚੇ ਸਨ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਰੋਬਾਰੀਆਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ। ਹੁਣ ਐਤਵਾਰ ਨੂੰ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਕਾਰੋਬਾਰ ਮਿਲਣੀ ਹੋਣ ਜਾ ਰਿਹਾ ਹੈ। ਅਜਿਹੇ ਵਿੱਚ ਅਰਵਿੰਦ ਕੇਜਰੀਵਾਲ ਵੀ ਇਸ ਦਾ ਹਿੱਸਾ ਹੋਣਗੇ।
ਵੀਡੀਓ ਲਈ ਕਲਿੱਕ ਕਰੋ –