ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਫਿਰੋਜ਼ਪੁਰ ਦਿਹਾਤੀ ਤੋਂ AAP ਦੇ ਉਮੀਦਵਾਰ ਆਸ਼ੂ ਬੰਗੜ ਨੇ ਪਾਰਟੀ ਦੀ ਉਮੀਦਵਾਰੀ ਅਤੇ ਸਾਰੇ ਅਹੁਦਿਆਂ ਸਮੇਤ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਸ ਸਬੰਧੀ ਪਾਰਟੀ ਨੂੰ ਇੱਕ ਪੱਤਰ ਰਾਹੀਂ ਜਾਣੂ ਕਰਵਾਇਆ ਹੈ।ਅਸਤੀਫ਼ਾ ਦਿੰਦਿਆਂ ਹੋਇਆਂ ਉਨ੍ਹਾਂ ਵੱਲੋਂ AAP ‘ਤੇ ਗੰਭੀਰ ਇਲਜ਼ਾਮ ਵੀ ਲਗਾਏ ਗਏ ਹਨ।
‘ਆਪ’ ਉਮੀਦਵਾਰ ਆਸ਼ੂ ਬੰਗੜ ਨੇ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਦੇ ਸਮੂਹ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਇੱਕ ਪੱਤਰ ਲਿਖਿਆ ਹੈ ਅਤੇ ਦੱਸਿਆ ਹੈ ਕਿ ਉਨ੍ਹਾਂ ਨੇ ਇਹ ਪਾਰਟੀ ਛੱਡਣ ਦਾ ਫੈਸਲਾ ਕਿਉਂ ਕੀਤਾ ਹੈ।
ਇਹ ਵੀ ਪੜ੍ਹੋ: ਅਕਾਲੀ ਦਲ ਦਾ ‘ਆਪ’ ‘ਤੇ ਹਮਲਾ, ਕਿਹਾ ‘ਕੇਜਰੀਵਾਲ ਕੋਲ ਕੈਪਟਨ ਸਾਹਿਬ ਵਾਲਾ ਸਮਾਰਟ ਫੋਨ ਲੱਗਦੈ’
ਆਸ਼ੂ ਬੰਗੜ ਨੇ ਬਿਆਨ ਵਿੱਚ ਕਿਹਾ ਹੈ ਕਿ ਉਹ ਜਦੋਂ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ ਤਾਂ ਉਹ ਬਹੁਤ ਖੁਸ਼ ਸੀ. ਉਨ੍ਹਾਂ ਨੂੰ ਬਹੁਤ ਉਮੀਦ ਸੀ ਕਿ ਇਹ ਪਾਰਟੀ ਪੰਜਾਬ ਵਿੱਚ ਨਵੀਂ ਸੋਚ ਨੂੰ ਹੁੰਗਾਰਾ ਦੇਵੇਗੀ ਅਤੇ ਸਿਆਸਤ ਵਿੱਚ ਬਦਲਾਅ ਲਿਆਵੇਗੀ, ਪਰ ਉਹ ਜਿਵੇਂ ਜਿਵੇਂ ਪਾਰਟੀ ਵਿੱਚ ਸਰਗਰਮ ਹੁੰਦੇ ਗਏ ਉੇਵੇਂ ਉਵੇਂ ਉਨ੍ਹਾਂ ਦੇ ਚਾਅ ਅਤੇ ਉਮੀਦਾਂ ਟੁੱਟ ਗਈਆਂ ਅਤੇ ਅੱਜ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਦਿੱਲੀ ਰੋਂ ਆਏ ਆਬਜ਼ਰਵਰ ਬਹੁਤ ਬਤਮੀਜ਼ੀ ਨਾਲ ਪੇਸ਼ ਆਉਂਦੇ ਹਨ। AAP ਪਾਰਟੀ ਨਹੀਂ ਬਲਕਿ ਇੱਕ ਕੰਪਨੀ ਹੈ। ਜਿਸ ਵਿੱਚ ‘ਆਪ’ ਵਲੰਟੀਅਰਾਂ ਦੀ ਆਵਾਜ਼ ਦਬਾਈ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਰਾਘਵ ਚੱਢਾ ‘ਤੇ ਵੀ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਚੱਢਾ ਆਮ ਆਦਮੀ ਪਾਰਟੀ ਨੂੰ ਇੱਕ ਕੰਪਨੀ ਦੀ ਤਰ੍ਹਾਂ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ‘ਆਪ’ ਨੇਤਾਵਾਂ ਦੀ ਬੋਲੀ ਵੀ ਠੀਕ ਨਹੀਂ ਹੈ , ਜਿਸ ਕਾਰਨ ਉਹ ਪਾਰਟੀ ਛੱਡ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: