ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਪੁਲਿਸ ਸਟੇਸ਼ਨ ਅਜਨਾਲਾ ਵਿਚ ਤਾਇਨਾਤ ਏਐੱਸਆਈ ਨਛੱਤਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਮੰਗਣ ਤੇ ਸਵੀਕਾਰ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਤੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਉਨ੍ਹਾਂ ਦੇ ਬੇਟੇ ਖਿਲਾਫ ਪੁਲਿਸ ਸਟੇਸ਼ਨ ਵਿਚ ਦਰਜ ਮਾਮਲੇ ਦੀ ਜਾਂਚ ਦੌਰਾਨ ਉਸ ਦੇ ਬੇਟੇ ਦਾ ਪੱਖ ਲੈਣ ਲਈ 10,000 ਰੁਪਏ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ : ਸਲਮਾਨ ਖਾਨ ਦੇ ਘਰ ‘ਤੇ ਫਾਇ.ਰਿੰਗ ਮਾਮਲੇ ‘ਚ ਵੱਡਾ ਅਪਡੇਟ, ਸ਼ੂਟਰ ਵਿਸ਼ਾਲ ਉਰਫ਼ ਕਾਲੂ ਦੇ ਘਰ ‘ਤੇ ਪੁੱਜੀ ਪੁਲਿਸ
ਉਨ੍ਹਾਂ ਕਿਹਾ ਕਿ ਇਸ ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਦੇ ਬਾਅਦ ਵਿਜੀਲੈਂਸ ਦੀ ਟੀਮ ਨੇ ਇਕ ਜਾਲ ਵਿਛਾਇਆ ਜਿਸ ਵਿਚ ਉਕਤ ਏਐੱਸਆਈ ਨੂੰ ਦੋ ਅਧਿਕਾਰਕ ਗਵਾਹਾਂਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ। ਇਸ ਸਬੰਧੀ ਪੁਲਿਸ ਸਟੇਸ਼ਨ ਅੰਮ੍ਰਿਤਸਰ ਰੇਂਜ ਵਿਚ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਨਿਯਮ ਤਹਿਤ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: