ਬਠਿੰਡਾ ਬਰਨਾਲਾ ਰੋਡ ’ਤੇ ਰਾਮਪੁਰਾ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ ਵਿੱਚ ਇੱਕ ਏ.ਐੱਸ.ਆਈ. ਦੀ ਮੌਤ ਹੋ ਗਈ, ਜਦਕਿ ਚਾਰ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਮੁਲਾਜ਼ਮਾਂ ਨੂੰ ਇਲਾਜ ਦੇ ਲਈ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ASI died in road accident
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਸੀਆਈਏ ਮੁਕਤਸਰ ਦੀ ਗੱਡੀ ਵਿੱਚ ਸਵਾਰ ਹੋ ਕੇ ਜਾ ਰਹੇ ਸਨ। ਏ.ਐੱਸ.ਆਈ. ਜਲੰਧਰ ਸਿੰਘ ਗੱਡੀ ਡਰਾਈਵ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਖ਼ਰ ਹੋ ਗਈ। ਫਿਲਹਾਲ ਹਾਦਸੇ ਦੇ ਕਾਰਨਾਂ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਮੀਂਹ ਮਗਰੋਂ ਮੌਸਮ ਹੋਇਆ ਸੁਹਾਵਣਾ, ਅੱਜ ਵੀ 8 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ
ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇਨਾਂ ਭਿਆਨਕ ਸੀ ਕਿ ਪੁਲਿਸ ਮੁਲਾਜ਼ਮ ਜਲੰਧਰ ਸਿੰਘ ਦੀ ਮੌਕੇ ‘ਤੇ ਹੋਈ ਮੌਤ ਹ੍ਹੋ ਗਈ। ਗੱਡੀ ਵਿੱਚ ਮੌਜੂਸ ਬਾਕੀ 4 ਮੁਲਾਜ਼ਮ ਜ਼ਖਮੀ ਦੱਸੇ ਜਾ ਰਹੇ ਹਨ। ਸੀਆਈਏ ਇੰਚਾਰਜ ਰਾਜਵੀਰ ਸਿੰਘ ਨੂੰ ਇਲਾਜ ਲਈ ਬਠਿੰਡਾ ਆਦੇਸ਼ ਮੈਡੀਕਲ ਯੂਨੀਵਰਸਿਟੀ ਵਿੱਚ ਭਰਤੀ ਕਰਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























