ਜਲੰਧਰ ਦੇ ਗੁਰਾਇਆ ਨੇੜੇ ਹਾਈਵੇ ‘ਤੇ ਤੇਜ਼ ਰਫਤਾਰ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੇ ASI ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 54 ਸਾਲਾ ਬਲਵੀਰ ਚੰਦ ਪੁੱਤਰ ਮਦਨ ਲਾਲ ਵਾਸੀ ਲੁਧਿਆਣਾ ਵਜੋਂ ਹੋਈ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਲੰਧਰ ਦੇ ਥਾਣਾ ਗੁਰਾਇਆ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ASI ਬਲਵੀਰ ਚੰਦ ਦੇ ਪੁੱਤਰ ਸਚਿਨ ਨੇ ਦੱਸਿਆ ਕਿ ਉਸ ਦਾ ਪਿਤਾ ਲੁਧਿਆਣਾ ਕਮਿਸ਼ਨਰੇਟ ਪੁਲਿਸ ਵਿੱਚ ASI ਵਜੋਂ ਕੰਮ ਕਰਦਾ ਸੀ। ਰੋਜ਼ਾਨਾ ਦੀ ਤਰ੍ਹਾਂ ASI ਬਲਵੀਰ ਚੰਦ ਆਪਣੀ ਡਿਊਟੀ ਲਈ ਗਿਆ ਹੋਇਆ ਸੀ। ਕੰਮ ਖਤਮ ਕਰਨ ਤੋਂ ਬਾਅਦ ਬਲਵੀਰ ਚੰਦ ਆਪਣੇ ਮੋਟਰਸਾਈਕਲ ‘ਤੇ ਜਲੰਧਰ ਆਪਣੀ ਭੈਣ ਨੂੰ ਮਿਲਣ ਲਈ ਰਵਾਨਾ ਹੋ ਗਿਆ।
ਇਹ ਵੀ ਪੜ੍ਹੋ : ਮਨੀ ਲਾਂਡਰਿੰਗ ਮਾਮਲੇ ‘ਚ ED ਦਾ ਵੱਡਾ ਐਕਸ਼ਨ, VueNow ਕੰਪਨੀ ਦੇ ਫਾਊਂਡਰ ਨੂੰ ਕੀਤਾ ਗ੍ਰਿਫ਼ਤਾਰ
ਜਦੋਂ ASI ਬਲਵੀਰ ਗੁਰਾਇਆ ਨੇੜੇ ਨੈਸ਼ਨਲ ਹਾਈਵੇਅ ‘ਤੇ ਪਹੁੰਚਿਆ ਤਾਂ ਪਲਾਜ਼ਾ ਹੋਟਲ ਦੇ ਅੱਗੇ ਪੁਲ ਨੇੜੇ ਪਿੱਛਿਓਂ ਆ ਰਹੇ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਮੋਟਰਸਾਈਕਲ ਸਮੇਤ ਬੇਕਾਬੂ ਹੋ ਕੇ ਸੜਕ ‘ਤੇ ਡਿੱਗ ਗਿਆ। ਇਸ ਘਟਨਾ ਵਿੱਚ ਉਸ ਦੇ ਗੰਭੀਰ ਸੱਟਾਂ ਲੱਗੀਆਂ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਣਾ ਪਿਆ। ਜਿੱਥੇ ਬਲਵੀਰ ਸਿੰਘ ਦੀ ਮੌਤ ਹੋ ਗਈ।
ਜਲੰਧਰ ਦੇ ਥਾਣਾ ਗੁਰਾਇਆ ਵਿੱਚ ਤਾਇਨਾਤ ASI ਸੁਰਿੰਦਰ ਪਾਲ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮ੍ਰਿਤਕ ASI ਦੇ ਪੁੱਤਰ ਸਚਿਨ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮਾਮਲੇ ‘ਚ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਜਾਂਚ ਲਈ ਸੀਸੀਟੀਵੀ ਸਕੈਨ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























