ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਮਾਮਲੇ ਵਿਚ ਇੱਕ ਹੋਰ ਵੱਡਾ ਐਕਸ਼ਨ ਲੈਂਦੇ ਹੋਏ ਤਰਨਤਾਰਨ ਦੇ ASI ਵਿਨੋਦ ਕੁਮਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਏ.ਐੱਸ.ਆਈ. ‘ਤੇ ਇੱਕ ਔਰਤ ਤੋਂ ਰਿਸ਼ਵਤ ਲੈਣ ਦੇ ਇਲਜ਼ਮ ਲੱਗੇ ਸਨ।
ਤਰਨਤਾਰਨ ਦੇ ਐਸਐਸਪੀ ਸੁਰਿੰਦਰ ਲਾਂਬਾ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੋਸ਼ ਸਨ ਕਿ CIA ਸਟਾਫ ਵਿਚ ਤਾਇਨਾਤ ASI ਵਿਨੋਦ ਕੁਮਾਰ ਨੇ ਸਰਪੰਚ ਸਤਨਾਮ ਸਿੰਘ ਨਾਲ ਮਿਲ ਕੇ ਇੱਕ ਔਰਤ ਨੂੰ ਝੂਠੇ ਕੇਸ ਵਿਚ ਫਸਾਉਣ ਦਾ ਡਰਾਵਾ ਦੇ ਕੇ 3 ਲੱਖ 20 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ।
ਇਹ ਵੀ ਪੜ੍ਹੋ : ਲਹਿਰਾਗਾਗਾ ‘ਚ ਵੱਡੀ ਵਾਰਦਾਤ, ਘਰ ‘ਚ ਮਾਂ ਨੂੰ ਬੰਧਕ ਬਣਾ ਕੇ ਪੁੱਤ ਦਾ ਬੇਰਹਿਮੀ ਨਾਲ ਕਤਲ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਢੋਟੀਆਂ ਦੀ ਰਹਿਣ ਵਾਲੀ ਕੋਮਲਪ੍ਰੀਤ ਕੌਰ ਨੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਅਤੇ ਤਰਨ ਤਾਰਨ ਦੇ ਐਸ.ਐਸ.ਪੀ. ਨੂੰ ਸ਼ਿਕਾਇਤ ਕੀਤੀ ਗਈ ਸੀ। ਇਸ ਮਾਮਲੇ ਵਿਚ ਵਿਚੋਲੇ ਸਰਪੰਚ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ASI ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























