ਏਸ਼ੀਅਨ ਗੇਮਜ਼ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਗੁਰਸੀਰਤ ਕੌਰ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੌਣ ਪਹੁੰਚੇ, ਜਿਥੇ ਉਹਨਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਮੌਕੇ ਗੁਰਸੀਰਤ ਕੌਰ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਇਨਫਰਮੇਸ਼ਨ ਵਿਭਾਗ ਦੇ ਅਧਿਕਾਰੀਆ ਅਤੇ ਵਿਧਾਇਕ ਜਸਬੀਰ ਸਿੰਘ ਸੰਧੂ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਹੈ।

Asian Games gold medalist
ਇਸ ਮੌਕੇ ਗੁਰਸੀਰਤ ਕੌਰ ਨੇ ਦੱਸਿਆ ਕਿ ਗੁਰੂ ਮਹਾਰਾਜ ਦੀ ਅਪਾਰ ਕ੍ਰਿਪਾ ਅਤੇ ਆਸ਼ੀਰਵਾਦ ਸਦਕਾ ਏਸ਼ੀਅਨ ਗੇਮਜ਼ ਵਿਚ ਕਜਾਕਿਸਤਾਨ ਨੂੰ ਹਰਾ ਕੇ ਭਾਰਤ ਲਈ ਗੋਲਡ ਜਿੱਤਣ ਦਾ ਸੁਭਾਗ ਪ੍ਰਾਪਤ ਹਇਆ ਜਿਸਦੇ ਚਲਦੇ ਅੱਜ ਵਾਹਿਗੁਰੂ ਦੇ ਦਰ ਘਰ ਤੇ ਸ਼ੁਕਰਾਨਾ ਕਰਨ ਪਹੁੰਚੇ ਹਾਂ ਅਤੇ ਅਗਾਂਹ ਵੀ ਆਪਣੇ ਦੇਸ਼ ਲਈ ਖੇਡ ਕੇ ਜਿੱਤ ਪ੍ਰਾਪਤ ਕਰੀਏ ਅਜਿਹਾ ਆਸ਼ੀਰਵਾਦ ਗੁਰੂ ਮਹਾਰਾਜ ਕੋਲੋਂ ਮੰਗਿਆ ਹੈ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ।

Asian Games gold medalist
ਇਹ ਵੀ ਪੜ੍ਹੋ : ਸ੍ਰੀ ਹੇਮਕੁੰਟ ਸਾਹਿਬ ਜਾ ਰਹੇ 2 ਨੌਜਵਾਨਾਂ ਨੂੰ ਅਣਪਛਾਤੇ ਵਾਹਨ ਨੇ ਮਾ.ਰੀ ਟੱ.ਕਰ, ਦੋਵਾਂ ਨੇ ਤੋੜਿਆ ਦ.ਮ
ਇਸ ਮੌਕੇ ਵਿਧਾਇਕ ਜਸਬੀਰ ਸੰਧੂ ਨੇ ਦੱਸਿਆ ਕਿ ਪੰਜਾਬ ਦੀ ਇਸ ਧੀ ਗੁਰਸੀਰਤ ਕੌਰ ਨੇ ਏਸ਼ੀਅਨ ਗੇਮਜ਼ ਵਿੱਚ ਪੰਜਾਬ ਹੀ ਨਹੀ ਸਗੋਂ ਪੂਰੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ ਜੋ ਕਿ ਬੜੇ ਮਾਣ ਵਾਲੀ ਗੱਲ ਹੈ। ਸਮੇਂ ਦੀ ਲੋੜ ਹੈ ਕਿ ਅਜਿਹੇ ਬੱਚਿਆਂ ਦੇ ਟੇਲੈਂਟ ਨੂੰ ਪਛਾਣ ਇਹਨਾਂ ਨੂੰ ਅੱਗੇ ਵਧਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇ ਅਤੇ ਦੇਸ਼ ਦੁਨੀਆ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਬੱਚਿਆਂ ਤੇ ਵਾਹਿਗੁਰੂ ਆਪਣੀ ਕ੍ਰਿਪਾ ਸਦਾ ਬਣਾਈ ਰੱਖਣ।
ਵੀਡੀਓ ਲਈ ਕਲਿੱਕ ਕਰੋ -:
