ਪਟਿਆਲਾ ਦੇ ਭਵਾਨੀਗੜ੍ਹ ਨੇੜਲੇ ਪਿੰਡ ਬਲਿਆਲ ਵਿਖੇ ਇੱਕ ਸਹਾਇਕ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਕਮਲਜੀਤ ਉਮਰ 28 ਸਾਲ ਬਿਜਲੀ ਦੀ ਸਪਲਾਈ ਠੀਕ ਕਰ ਰਿਹਾ ਸੀ, ਇਸ ਦੌਰਾਨ ਉਸ ਨਾਲ ਇਹ ਦਰਦਨਾਕ ਭਾਣਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਮਲਜੀਤ ਕੁਝ ਮਹੀਨੇ ਪਹਿਲਾਂ ਹੀ ਬਤੌਰ ਸਹਾਇਕ ਲਾਈਨਮੈਨ ਮਹਿਕਮੇ ਦੇ ਵਿੱਚ ਭਰਤੀ ਹੋਇਆ ਸੀ। ਇਸ ਘਟਨਾ ਕਾਰਨ ਵਿਭਾਗ ਦੇ ਸਮੁੱਚੇ ਕਰਮਚਾਰੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ।
ਜਾਣਕਾਰੀ ਦਿੰਦਿਆਂ ਪਾਵਰਕਾਮ ਸਬ ਡਵੀਜ਼ਨ ਭਵਾਨੀਗੜ੍ਹ ਦੇ ਐਸਡੀਓ ਮਹਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦਾ ਸਹਾਇਕ ਲਾਇਨਮੈਨ ਕੰਵਲਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਖੇੜਕੀ (ਸਮਾਣਾ) ਪਿੰਡ ਬਲਿਆਲ ਵਿਖੇ ਬਿਜਲੀ ਦੀ ਮੇਨ ਲਾਇਨ ‘ਤੇ ਸਵਿੱਚ ਕੱਟ ਕੇ ਟਰਾਂਸਫਾਰਮ ‘ਤੇ ਕੰਮ ਕਰ ਰਿਹਾ ਸੀ। ਇਸ ਦੌਰਾਨ ਨੇੜਲੇ ਇੱਕ ਘਰ ‘ਚੋਂ ਜਰਨੇਟਰ ਦਾ ਕਰੰਟ ਅਚਾਨਕ ਟਰਾਂਸਫਾਰਮਰ ਵਿੱਚ ਬੈਕ ਕਰੰਟ ਆ ਗਿਆ ਤੇ ਉਕਤ ਬਿਜਲੀ ਮੁਲਾਜ਼ਮ ਕਰੰਟ ਲੱਗਣ ਕਾਰਨ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਉਸ ਨੂੰ ਭਵਾਨੀਗੜ੍ਹ ਤੇ ਬਾਅਦ ਵਿੱਚ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿਖੇ ਲਿਜਾਂਦਾ ਗਿਆ ਜਿੱਥੇ ਡਾਕਟਰਾਂ ਨੇ ਕੰਵਲਜੀਤ ਸਿੰਘ ਨੂੰ ਮ੍ਰਿਤਕ ਕਰਾਰ ਦਿੱਤਾ।
ਇਹ ਵੀ ਪੜ੍ਹੋ : ਸੰਗਰੂਰ ਦੇ ਨੌਜਵਾਨ ਨੇ ਕੈਨੇਡਾ ‘ਚ ਕਰਵਾਈ ਬੱਲੇ-ਬੱਲੇ, ਬਣਿਆ ਪੁਲਿਸ ਅਫ਼ਸਰ, ਪਰਿਵਾਰ ‘ਚ ਖੁਸ਼ੀ ਦੀ ਲਹਿਰ
ਇਸ ਮੌਕੇ ਗੱਲਬਾਤ ਕਰਦਿਆਂ ਲਾਈਨਮੈਨ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਸਾਡੇ ਮੁਲਾਜ਼ਮਾਂ ਆਏ ਦਿਨ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋ ਰਹੇ ਹਨ ਪਰ ਸਰਕਾਰ ਦੇ ਵੱਲੋਂ ਕਿਸੇ ਵੀ ਤਰ੍ਹਾਂ ਦੇ ਕੋਈ ਵੀ ਸੁਰੱਖਿਆ ਯੰਤਰ ਸਾਡੇ ਲਈ ਮੁਹਈਆ ਨਹੀਂ ਕਰਵਾਏ ਜਾਂਦੇ ਜਿਸ ਦੇ ਚਲਦੇ ਘਟਨਾਵਾਂ ਹੋ ਰਹੀਆਂ ਹਨ। ਉਹਨਾਂ ਦੱਸਿਆ ਕਿ ਇਸ ਮੁਲਾਜ਼ਮ ਦੀ ਮੌਤ ਦਾ ਕਾਰਨ ਕਿਸੇ ਵਿਅਕਤੀ ਦੇ ਘਰ ਚੱਲ ਰਹੇ ਜਨਰੇਟਰ ਤੋਂ ਸਪਲਾਈ ਵਾਪਸ ਜਾਣਾ ਸੀ। ਇਸ ਲਈ ਅਸੀਂ ਪੂਰੀ ਯੂਨੀਅਨ ਦੇ ਵੱਲੋਂ ਇਹ ਮੰਗ ਕਰਦੇ ਹਾਂ ਕਿ ਜਿਸ ਵਿਅਕਤੀ ਦਾ ਜਨਰੇਟਰ ਸੀ ਉਸਦੇ ਉੱਪਰ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦੇ ਨਾਲ ਨਾਲ ਸਰਕਾਰੀ ਨੌਕਰੀ ਵੀ ਮਹਿਕਮੇ ਦੇ ਵੱਲੋਂ ਦਿੱਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: