ਮੁੰਬਈ ਰੇਲਵੇ ‘ਚ ਸੇਵਾ ਕਰ ਰਹੇ ਇਕ ਸਿੱਖ ਟਿਕਟ ਚੈਕਰ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਇੰਨਾ ਹੀ ਨਹੀਂ ਉਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਜਿਸ ਤੋਂ ਬਾਅਦ ਦੇਸ਼ ਭਰ ‘ਚ ਸਿੱਖਾਂ ਖਿਲਾਫ ਚੱਲ ਰਹੀ ਨਫਰਤ ਦੀ ਮੁਹਿੰਮ ਦਾ ਪੰਜਾਬ ‘ਚ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ‘ਤੇ ਅਕਾਲੀ ਦਲ ਦੇ ਆਗੂ ਨੇ ਗੁੱਸਾ ਜ਼ਾਹਰ ਕੀਤਾ ਹੈ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਵਿਰੋਧ ਪ੍ਰਗਟਾਇਆ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ- ਦਸਤਾਰਧਾਰੀ ਸਿੱਖ ਟੀਟੀ ਜਸਬੀਰ ਸਿੰਘ ‘ਤੇ ਕੁਝ ਯਾਤਰੀਆਂ ਨੇ ਹਮਲਾ ਕੀਤਾ ਜੋ ਮੁੰਬਈ ਦੀ ਲੋਕਲ ਟਰੇਨ ‘ਚ ਬਿਨਾਂ ਟਿਕਟ ਸਫਰ ਕਰ ਰਹੇ ਸਨ। ਉਸ ਦੀ ਕੁੱਟਮਾਰ ਕੀਤੀ ਗਈ। ਮੈਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਮੈਂ ਰੇਲਵੇ ਵਿਭਾਗ ਅਤੇ ਮਹਾਰਾਸ਼ਟਰ ਸਰਕਾਰ ਨੂੰ ਉਨ੍ਹਾਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕਰਦਾ ਹਾਂ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਮੁੰਬਈ ਵਿਖੇ ਰੇਲ ਸੇਵਾ ਡਿਊਟੀ ਦੌਰਾਨ ਸਿੱਖ ਟਿਕਟ ਚੈਕਰ ਜਸਬੀਰ ਸਿੰਘ ‘ਤੇ ਹਮਲੇ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਵੀਡੀਓ ਬਹੁਤ ਹੀ ਦੁਖਦਾਈ ਹੈ, ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਜਸਬੀਰ ਸਿੰਘ ‘ਤੇ ਕੁਝ ਸਵਾਰੀਆਂ ਨੇ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਆਪਣੀ ਡਿਊਟੀ ਨਿਭਾ ਰਿਹਾ ਸੀ। ਇਹ ਅਤਿ ਨਿੰਦਣਯੋਗ ਹੈ।
ਉਨ੍ਹਾਂ ਨੇ ਮੁੰਬਈ ਗਵਰਨਮੈਂਟ ਰੇਲਵੇ ਪੁਲਿਸ ਨੂੰ ਵੀ ਇਸ ਮਾਮਲੇ ‘ਚ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਦੋਸ਼ੀਆਂ ਨੂੰ ਸਰਕਾਰੀ ਰੇਲਵੇ ਪੁਲਿਸ ਨੇ ਮੌਕੇ ’ਤੇ ਹੀ ਫੜ ਲਿਆ ਹੈ ਪਰ ਮਹਾਰਾਸ਼ਟਰ ਸਰਕਾਰ ਅਤੇ ਰੇਲਵੇ ਮੰਤਰਾਲੇ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਇਹ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਭਵਿੱਖ ਵਿੱਚ ਕਿਸੇ ਸਿੱਖ ਅਫ਼ਸਰ ਨਾਲ ਅਜਿਹੀ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਐਕਟਿਵਾ ਸਵਾਰ ਮਾਂ-ਧੀ ਨੂੰ ਕਾਰ ਨੇ ਮਾ.ਰੀ ਟੱ.ਕਰ, ਮਹਿਲਾ ਦੀ ਮੌ.ਤ, ਧੀ ਵਾਲ-ਵਾਲ ਬਚੀ
ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਮੁੰਬਈ ਦੇ ਸਥਾਨਕ ਭਾਈਚਾਰੇ ਦੇ ਲੋਕਾਂ ਤੋਂ ਮਿਲੀ ਹੈ। ਜਿਸ ਮੁਤਾਬਕ ਦੋਸ਼ੀ ਰੇਲ ਯਾਤਰੀ ਬਿਨਾਂ ਟਿਕਟ ਸਫਰ ਕਰ ਰਹੇ ਸਨ। ਜਦੋਂ ਜਸਬੀਰ ਸਿੰਘ ਨੇ ਆਪਣੀ ਡਿਊਟੀ ਕਰਦੇ ਹੋਏ ਜੁਰਮਾਨਾ ਭਰਨ ਲਈ ਕਿਹਾ ਤਾਂ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਦੀ ਕਮੀਜ਼ ਪਾੜ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -: