ਸ਼ਹਿਰ ਵਿਚ ਲਗਾਤਾਰ ਕਤਲ ਦੀਆਂ ਵਾਰਦਾਤਾਂ ਵਧੀਆਂ ਜਾ ਰਹੀਆਂ ਹਨ। ਇਕ ਨਵਾਂ ਮਾਮਲਾ ਸਾਹਮਣੇ ਆਇਆ ਲੁਧਿਆਣਾ ਤੋਂ, ਜਿੱਥੇ ਕਿ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਸਥਾਨਕ ਸ਼ਿਮਲਾਪੁਰੀ ਇਲਾਕੇ ‘ਚ ਆਟੋ ਚਾਲਕ ਦੇ ਸਿਰ ‘ਤੇ ਇੱਟ ਮਾਰ ਕੇ ਉਸ ਦਾ ਬੇਰਿਹਮੀ ਨਾਲ ਕਤਲ ਕਰ ਦਿੱਤਾ ਗਿਆ। ਉਸ ਦੀ ਲਾਸ਼ ਸਿੰਧਵਾ ਨਹਿਰ ਦੇ ਕਿਨਾਰੇ ਆਟੋ ਅੰਦਰ ਪਈ ਮਿਲੀ।
ਰਾਹਗੀਰਾਂ ਨੇ ਖੂਨ ਨਾਲ ਲੱਥਪੱਥ ਲਾਸ਼ ਨੂੰ ਦੇਖ ਕੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸ਼ਿਮਲਾਪੁਰੀ ਦੇ ਐੱਸ. ਐੱਚ. ਓ. ਪ੍ਰਮੋਦ ਕੁਮਾਰ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਜਾਣਕਾਰੀ ਲਈ ਦੱਸ ਦੇਈਏ ਕਿ ਕਰਨ ਵਾਲੇ ਵਿਅਕਤੀ ਦੀ ਪਛਾਣ ਬਾਗੀ ਸਟੈਂਡ ਨੇੜੇ ਰਹਿਣ ਵਾਲੇ ਚੰਦੂ ਦੇ ਰੂਪ ‘ਚ ਹੋਈ ਹੈ। ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਪਹੁੰਚਾ ਦਿੱਤੀ ਹੈ। ਇਸ ਮਾਮਲੇ ‘ਚ ਮ੍ਰਿਤਕ ਦੇ ਭਰਾ ਦੇ ਬਿਆਨਾਂ ‘ਤੇ ਅਣਪਛਾਤੇ ਲੋਕਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਇਨ੍ਹਾਂ ਆਰੋਪੀਆਂ ਨੂੰ ਫੜਣ ਵਿੱਚ ਕਾਮਯਾਬ ਹੋ ਪਾਂਦੀ ਹੈ ਜਾਂ ਨਹੀਂ।