ਪਤੰਜਲੀ ਆਯੁਰਵੇਦ ਲਿਮਟਿਡ ਦੇ ਸੰਸਥਾਪਕ ਅਤੇ ਯੋਗ ਗੁਰੂ ਬਾਬਾ ਰਾਮਦੇਵ ਨੇ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦੀ ਪਰਿਕਰਮਾ ਵੀ ਕੀਤੀ। ਬਾਬਾ ਰਾਮਦੇਵ ਕੁਝ ਸਮਾਂ ਉੱਥੇ ਰਹੇ ਅਤੇ ਕੀਰਤਨ ਸਰਵਣ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਰਾਮਦੇਵ ਨੂੰ ਧਾਰਮਿਕ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।

ਬਾਬਾ ਰਾਮਦੇਵ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਨੂੰ 1 ਕਰੋੜ ਰੁਪਏ ਦਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਭ ਤੋਂ ਉੱਚੀ ਸਿੱਖ ਸੰਸਥਾ ਹੈ। ਉਨ੍ਹਾਂ ਵੱਲੋਂ ਦਿੱਤੀ ਗਈ ਸਹਾਇਤਾ ਦੀ ਰਕਮ ਮਾਇਨੇ ਨਹੀਂ ਰਖਦੀ ਹੈ, ਇਹ ਸਿਰਫ਼ ਗੁਰੂ ਦੀ ਸੇਵਾ ਹੈ। ਪੰਜਾਬ ਦੇ ਲੋਕਾਂ ਨੇ ਕੁਦਰਤੀ ਆਫ਼ਤ ਦਾ ਹਿੰਮਤ ਨਾਲ ਸਾਹਮਣਾ ਕੀਤਾ ਹੈ। ਸੰਕਟ ਦੇ ਇਸ ਸਮੇਂ ਵਿੱਚ ਇੱਕ ਦੂਜੇ ਦੀ ਮਦਦ ਕਰਨਾ ਸਾਡਾ ਫਰਜ਼ ਹੈ। ਅੱਜ ਪੂਰਾ ਦੇਸ਼ ਪੰਜਾਬ ਦੇ ਨਾਲ ਖੜ੍ਹਾ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ 3400 ਅਹੁਦਿਆਂ ‘ਤੇ ਹੋਵੇਗੀ ਕਾਂਸਟੇਬਲ ਦੀ ਭਰਤੀ, 1600 ਪੁਲਿਸ ਮੁਲਾਜਮਾਂ ਨੂੰ ਮਿਲੇਗੀ ਤਰੱਕੀ
ਬਾਬਾ ਰਾਮਦੇਵ ਨੇ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਮਦਦ ਲਈ ਅੱਗੇ ਆਉਣ ਅਤੇ ਸ਼੍ਰੋਮਣੀ ਕਮੇਟੀ ਨੂੰ ਵੱਧ ਤੋਂ ਵੱਧ ਦਾਨ ਕਰਨ। ਸ਼੍ਰੋਮਣੀ ਕਮੇਟੀ ਨੂੰ ਦਿੱਤੇ ਗਏ ਦਾਨ ਦੀ ਸਹੀ ਵਰਤੋਂ ਕੀਤੀ ਜਾਵੇਗੀ। ਐਡਵੋਕੇਟ ਧਾਮੀ ਨੇ ਬਾਬਾ ਰਾਮਦੇਵ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਰਾਮਦੇਵ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕੰਮ ਨੂੰ ਦੇਖ ਕੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਹੁਣ ਉਹ ਇਸ ਸੇਵਾ ਦਾ ਹਿੱਸਾ ਬਣ ਗਏ ਹਨ। ਧਾਮੀ ਨੇ ਬਾਬਾ ਰਾਮਦੇਵ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਦੇ ਜਸ਼ਨਾਂ ਵਿੱਚ ਸ਼ਾਮਲ ਹੋਣ ਲਈ ਵੀ ਸੱਦਾ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
























