ਬਾਬਾ ਟੇਕ ਸਿੰਘ ਧਨੌਲਾ ਨੂੰ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਬਿਨ੍ਹਾਂ ਕਿਸੇ ਪਹਿਲਾਂ ਤੋਂ ਨਿਰਧਾਰਿਤ ਪ੍ਰੋਗਰਾਮ ਦੇ ਅਚਾਨਕ ਤਾਜਪੋਸ਼ੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਕਰੀਬ ਇੱਕ ਮਹੀਨਾ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਟੇਕ ਸਿੰਘ ਧਨੌਲਾ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਨਿਯੁਕਤ ਕੀਤਾ ਗਿਆ ਸੀ।

Baba Tek Singh Dhanaula
ਇਸ ਮੌਕੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਧੀਕ ਗ੍ਰੰਥੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਤੋਂ ਇਲਾਵਾ ਕੁਝ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਦਸਤਾਰ ਭੇਟ ਕੀਤੀ।
ਇਹ ਵੀ ਪੜ੍ਹੋ : ਸੈਕਟਰ 22 ਦੇ ਕਲੀਨਿਕ ‘ਚ ਲੱਗੀ ਭਿਆਨਕ ਅੱਗ, ਕੰਮ ਕਰ ਰਹੀਆਂ ਕੁੜੀਆਂ ਨੇ ਮਸਾਂ ਬਚਾਈ ਆਪਣੀ ਜਾਨ
ਗਿਆਨੀ ਅਮਰਜੀਤ ਸਿੰਘ ਵਧੀਕ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਸੰਤ ਬਾਬਾ ਟੇਕ ਸਿੰਘ ਨੂੰ ਜਥੇਦਾਰ ਥਾਪ ਦਾ ਐਲਾਨ ਕੀਤਾ ਜਦੋਂ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਨਿਯੁਕਤੀ ਵਾਲਾ ਮਤਾ ਪੜ ਕੇ ਸੁਣਾਇਆ।
ਵੀਡੀਓ ਲਈ ਕਲਿੱਕ ਕਰੋ -:
