ਬਾਬੂ ਕਾਂਸ਼ੀ ਰਾਮ ਜੀ ਦੀ 15ਵੀਂ ਬਰਸੀ ਮੌਕੇ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨ ਕੀਤਾ ਗਿਆ ਕਿ ਸੱਤਾ ਵਿਚ ਆਉਣ ’ਤੇ ਅਕਾਲੀ ਦਲ ਤੇ ਬਸਪਾ ਗਠਜੋੜ 2022 ਵਿਚ ਕਾਂਸ਼ੀ ਰਾਮ ਪੇਂਡੂ ਵਿਕਾਸ ਸਕੀਮ ਲਾਗੂ ਕਰੇਗਾ ਜਿਸ ਤਹਿਤ 50 ਫੀਸਦੀ ਐਸਸੀ ਆਬਾਦੀ ਵਾਲੇ ਪਿੰਡਾਂ ਨੂੰ 50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਵਿਕਾਸ ਕਾਰਜਾਂ ਲਈ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਐਸਸੀ ਤੇ ਪੱਛੜੀਆਂ ਸ਼੍ਰੇਣੀਆਂ ਦੇ ਕਮਜ਼ੋਰ ਵਰਗਾਂ ਲਈ 5-5 ਲੱਖ ਘਰ ਬਣਾ ਕੇ ਦੇਣ ਲਈ ਵੀ ਵਚਨਬੱਧ ਹਾਂ।
ਯੋਜਨਾ ਬਾਰੇ ਟਵੀਟ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬਾਬੂ ਕਾਂਸ਼ੀ ਰਾਮ ਜੀ ਦੀ 15ਵੀਂ ਬਰਸੀ ਮੌਕੇ ਪੇਂਡੂ ਵਿਕਾਸ ਯੋਜਨਾ ਦਾ ਐਲਾਨ ਨਿਸ਼ਚਿਤ ਤੌਰ ‘ਤੇ ਨਵੇਂ ਪੰਜਾਬ ਦੀ ਨੀਂਹ ਰੱਖੇਗਾ। ਉਨ੍ਹਾਂ ਕਿਹਾ ਕਿ ਅਸੀਂ 50 ਫੀਸਦੀ ਤੋਂ ਵੱਧ ਆਬਾਦੀ ਵਾਲੇ ਪਿੰਡਾਂ ਨੂੰ 50 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਭਰੋਸਾ ਦਿੰਦੇ ਹਾਂ।
ਇਹ ਵੀ ਪੜ੍ਹੋ : ਨਰਾਤਿਆਂ ‘ਚ ਮਾਤਾ ਦੇ ਦਰਸ਼ਨਾਂ ਲਈ ਸ਼੍ਰੀ ਵੈਸ਼ਨੂੰ ਦੇਵੀ ਦਰਬਾਰ ਪਹੁੰਚੇ ਨਵਜੋਤ ਸਿੱਧੂ
ਸੁਖਬੀਰ ਬਾਦਲ ਵੱਲੋਂ ਹੋਰ ਵੀ ਕਾਫੀ ਵੱਡੇ ਐਲਾਨ ਬੀਤੇ ਦਿਨੀਂ ਕੀਤੇ ਗਏ ਜਿਨ੍ਹਾਂ ਵਿਚ ਉਨ੍ਹਾਂ ਕਿਹਾ ਕਿ ਹਰ ਸਾਲ ਦੋਵਾਂ ਭਾਈਚਾਰਿਆਂ ਦੇ ਮੈਂਬਰਾਂ ਨੂੰ ਇੱਕ-ਇੱਕ ਲੱਖ ਘਰ ਬਣਾ ਕੇ ਦਿੱਤੇ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਐਸਸੀ ਤੇ ਬੀਸੀ ਵਰਗ ਨੂੰ ਦੋ ਵਿਭਾਗਾਂ ਵਿਚ ਵੰਡ ਕੇ ਯਕੀਨੀ ਬਣਾਵਾਂਗੇ ਕਿ ਐਸਸੀ ਤੇ ਬੀਸੀ ਵਰਗ ਦਾ ਵਿਕਾਸ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਕੀਮ ਐਸਸੀ ਆਬਾਦੀ ਲਈ ਬਹੁਤ ਲਾਭਕਾਰੀ ਹੋਵੇਗੀ ਕਿਉਂਕਿ ਵਿਸ਼ੇਸ਼ ਗਰਾਂਟ ਦੀ ਬਦੌਲਤ ਜਲ ਸਪਲਾਈ ਤੇ ਡਰੇਨੇਜ ਪ੍ਰਾਜੈਕਟਾਂ ਵਿਚ ਤੇਜ਼ੀ ਆਵੇਗੀ ਤੇ ਪਿੰਡਾਂ ਵਿਚ ਸਟ੍ਰੀਟ ਲਾਈਟਾਂ ਲੱਗ ਸਕਣਗੀਆਂ ਤੇ ਫੁੱਟਪਾਥ ਵੀ ਬਣ ਸਕਣਗੇ। ਉਨ੍ਹਾਂ ਕਿਹਾ ਕਿ ਇਹ ਇਨ੍ਹਾਂ ਪਿੰਡਾਂ ਨੂੰ ਮਾਡਲ ਪਿੰਡਾਂ ਵਿਚ ਤਬਦੀਲ ਕਰਨ ਦੀ ਇਕ ਸ਼ੁਰੂਆਤ ਹੋਵੇਗੀ।