ਪੰਜਾਬ ਚੋਣਾਂ ਵਿੱਚ ਹੂੰਝਾਫੇਰ ਜਿੱਤ ਮਗਰੋਂ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਸਰਕਾਰ ਦੇ ਗਠਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। 16 ਮਾਰਚ ਨੂੰ ਭਗਵੰਤ ਮਾਨ ਖਟਕੜ ਕਲਾਂ ਵਿਖੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਮਾਗਮ ਦੇ ਲਈ ਛੋਟੇ ਭਗਵੰਤ ਮਾਨ ਨੂੰ ਵੀ ਸੱਦਾ ਦਿੱਤਾ ਗਿਆ ਹੈ। ਇਸਦੀ ਜਾਣਕਾਰੀ ਖੁਦ AAP ਵੱਲੋਂ ਟਵੀਟ ਕਰ ਕੇ ਦਿੱਤੀ ਗਈ ਹੈ।
ਉੱਥੇ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਕੋਈ ਵੀ VIP ਮਹਿਮਾਨ ਮੌਜੂਦ ਨਹੀਂ ਹੋਵੇਗਾ । ਹਾਲਾਂਕਿ ਸਹੁੰ ਚੁੱਕ ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ ਆਮ ਆਦਮੀ ਪਾਰਟੀ ਦੇ ਵੱਡੇ ਨੇਤਾ ਮੌਜੂਦ ਹੋਣਗੇ।
ਇਹ ਵੀ ਪੜ੍ਹੋ: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਚਲਦੇ ਟੂਰਨਾਮੈਂਟ ਦੌਰਾਨ ਤਾਬੜ-ਤੋੜ ਫਾਇਰਿੰਗ, ਮੌਤ ਦੀ ਖ਼ਬਰ
ਦੱਸ ਦੇਈਏ ਕਿ ਦਿੱਲੀ ਦੀ ਤਰ੍ਹਾਂ ਪੰਜਾਬ ਵਿੱਚ ਵੀ ਸਹੁੰ ਚੁੱਕ ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਾਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਤੋਂ ਇਲਾਵਾ ਕਿਸੇ ਵੀ ਦੂਜੇ ਸੂਬੇ ਦੇ ਮੁੱਖ ਮੰਤਰੀ ਜਾਂ ਕਿਸੇ ਵੀ ਪਾਰਟੀ ਦੇ ਵੱਡੇ ਨੇਤਾ ਨੂੰ ਸੱਦਾ ਨਹੀਂ ਭੇਜਿਆ ਗਿਆ ਹੈ। ਅਜਿਹੇ ਵਿੱਚ ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ ਬਿਲਕੁਲ ਵੱਖਰਾ ਹੋਵੇਗਾ। ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਲੋਕਾਂ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਹੈ ।
ਵੀਡੀਓ ਲਈ ਕਲਿੱਕ ਕਰੋ -: