ਜੰਮੂ-ਕਸ਼ਮੀਰ ’ਚ ਪ੍ਰਸ਼ਾਸਨ ਨੇ ਬਕਰੀਦ ਦੇ ਮੌਕੇ ਗਊਵੰਸ਼ ਸਮੇਤ ਕਈ ਜਾਨਵਰਾਂ ਦੀ ਕੁਰਬਾਨੀ ਦੇਣ ’ਤੇ ਰੋਕ ਲਗਾ ਦਿਤੀ ਹੈ। ਜਾਨਵਰਾਂ ਦੀ ਵਾਲੇ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵੀਰਵਾਰ ਨੂੰ ਪ੍ਰਸ਼ਾਸਨ ਵਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਕਿ ਗਊਵੰਸ਼, ਊਠਾਂ ਜਾਂ ਹੋਰ ਜਾਨਵਰਾਂ ਦੀ ਨਾਜਾਇਜ਼ ਹਤਿਆ ਜਾਂ ਕੁਰਬਾਨੀ ਨੂੰ ਰੋਕਣਾ ਚਾਹੀਦਾ ਹੈ।
ਪਸ਼ੂਆਂ ਦੇ ਕਲਿਆਣ ਲਈ ਬਣੇ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਪ੍ਰਸ਼ਾਸਨ ਨੇ ਇਹ ਰੋਕ ਲਗਾਈ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਜਾਨਵਰਾਂ ਦੀ ਕੁਰਬਾਨੀ ਉੱਪਰ ਮੁਕੰਮਲ ਬੈਨ ਲਗਾਇਆ ਗਿਆ ਹੈ ਜਾਂ ਫਿਰ ਗਊਵੰਸ਼ ਤੇ ਕੁੱਝ ਹੋਰ ਪਸ਼ੂਆਂ ਨੂੰ ਲੈ ਕੇ ਵੀ ਇਹ ਹੁਕਮ ਦਿਤਾ ਗਿਆ ਹੈ। ਬਕਰੀਦ ’ਤੇ ਵੱਡੇ ਪੱਧਰ ’ਤੇ ਜਾਨਵਰਾਂ ਦੀ ਕੁਰਬਾਨੀ ਦਿੱਤੀ ਜਾਂਦੀ ਹੈ।