ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਵਿੱਚ ਕੇਲੇ ਦੀ ਜਗ੍ਹਾ ਕਿਨੂੰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਫਲ ਦੀ ਕਾਸ਼ਤ ਪੰਜਾਬ ਵਿੱਚ ਵੱਡੇ ਪੱਧਰ ‘ਤੇ ਕੀਤੀ ਜਾਂਦੀ ਹੈ ਤੇ ਇਹ ਫਲ ਕੇਲੇ ਨਾਲੋਂ ਜ਼ਿਆਦਾ ਪੌਸ਼ਟਿਕ ਵੀ ਹੈ ।
ਇਹ ਵੀ ਪੜ੍ਹੋ: ਖੁਸ਼ਖਬਰੀ! ਲੋਹੜੀ ਤੋਂ ਪਹਿਲਾਂ ਪੰਜਾਬ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਰੇਟ
ਇਸ ਸਬੰਧੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ,”ਮੇਰੀ ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਵਿੱਚ ਕੇਲੇ ਦੀ ਜਗ੍ਹਾ ਕਿਨੂੰ ਦਿੱਤਾ ਜਾਵੇ ਕਿਉਂਕਿ ਕਿ ਇਸ ਫਲ ਦੀ ਕਾਸ਼ਤ ਪੰਜਾਬ ਵਿੱਚ ਵੱਡੇ ਪੈਮਾਨੇ ਤੇ ਹੁੰਦੀ ਹੈ। ਨਿਰਸੰਦੇਹ ਅਜਿਹਾ ਕਰਨ ਨਾਲ, ਪੰਜਾਬ ਦੇ (ਕਿਨੂੰ ਦੇ) ਕਾਸ਼ਤਕਾਰਾਂ ਨੂੰ ਫ਼ਾਇਦਾ ਪਹੁੰਚੇਗਾ ਅਤੇ ਪੰਜਾਬ ਦਾ ਅਰਥਚਾਰਾ ਮਜ਼ਬੂਤ ਹੋਵੇਗਾ।”
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”