ਚੰਡੀਗੜ੍ਹ, 20 ਜੂਨ: ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪਠਾਨਕੋਟ ਤੇ ਦਸੂਹਾ ਵਿਖੇ ਨਵੇਂ ਉਸਾਰੇ ਗਏ ਜੱਚਾ-ਬੱਚਾ ਹਸਪਤਾਲਾਂ ਦਾ ਉਦਘਾਟਨ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਕਰੀਬ 390 ਲੱਖ ਦੀ ਲਾਗਤ ਨਾਲ ਜੱਚਾ ਬੱਚਾ ਹਸਪਤਾਲ ਬਣਾਇਆ ਗਿਆ ਹੈ ਜਿਸ ਨਾਲ ਜਿਲਾ ਪਠਾਨਕੋਟ ਅਤੇ ਹੋਰ ਨਾਲ ਲਗਦੇ ਜਿਲਿਆਂ ਨੂੰ ਵੀ ਇਸ ਦਾ ਲਾਭ ਪਹੁੰਚੇਗਾ। ਉਨਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ 30 ਬੈੱਡ ਦਾ ਹਸਪਤਾਲ ਜਿਸ ਦਾ ਅੱਜ ਉਦਘਾਟਨ ਕੀਤਾ ਗਿਆ ਹੈ ਇਸ ਹਸਪਤਾਲ ਵਿੱਚ ਮਾਡਰਨ ਹਸਪਤਾਲਾਂ ਵਾਲੀਆਂ ਸਾਰੀਆਂ ਸੁਵਿਧਾਵਾਂ ਦਿੱਤੀਆਂ ਗਈਆਂ ਹਨ। ਸ. ਸਿੱਧੂ ਨੇ ਅੱਗੇ ਦੱਸਿਆ ਕਿ ਕਾਫ਼ੀ ਸਮੇਂ ਤੋਂ ਹੁਸ਼ਿਆਰਪੁਰ ਜਿਲ੍ਹੇ ਦੇ ਦਸੂਹਾ ਦੇ ਇਲਾਕਾ-ਨਿਵਾਸੀਆਂ ਵਲੋਂ ਜੱਚਾ-ਬੱਚਾ ਹਸਪਤਾਲ ਸਬੰਧੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ ਹੈ ਅਤੇ ਅੱਜ 20 ਬੈੱਡ ਵਾਲਾ ਹਸਪਤਾਲ, ਜਨਤਾ ਨੂੰ ਸਮਰਪਿਤ ਕੀਤਾ ਗਿਆ ਹੈ।
ਉਨਾਂ ਕਿਹਾ ਕਿ ਜੱਚਾ-ਬੱਚਾ ਨੂੰ ਵੱਖ ਰੱਖਣ ਲਈ ਇਹ ਸਪੈਸ਼ਲ ਹਸਪਤਾਲ ਬਣਾਇਆ ਗਿਆ ਹੈ, ਤਾਂ ਜੋ ਸੁਰੱਖਿਅਤ ਢੰਗ ਨਾਲ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨਾਂ ਕਿਹਾ ਕਿ ਕਰੀਬ 15 ਹਜ਼ਾਰ ਸੁਕੇਅਰ ਫੁੱਟ ਵਿੱਚ ਬਣੇ ਇਸ ਹਸਪਤਾਲ ਵਿੱਚ ਹਰ ਆਧੁਨਿਕ ਉਪਕਰਨ ਮਰੀਜ਼ਾਂ ਦੀ ਸੁਵਿਧਾ ਲਈ ਉਪਲਬੱਧ ਕਰਵਾਏ ਗਏ ਹਨ। ਇਸ ਤੋਂ ਇਲਾਵਾ ਇਥੇ ਜਲਦ ਹੀ ਸੀਵਰੇਜ਼ ਪਲਾਂਟ ਵੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ’ਤੇ ਚੱਲਦਿਆਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਅਭਿਆਨ ਤਹਿਤ ਕੋਰੋਨਾ ਵਾਇਰਸ ਦੇ ਖਾਤਮੇ ਲਈ ਰਾਜ ਪੱਧਰ ’ਤੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ।
ਉਨਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਖਾਤਮੇ ਲਈ ਇਹ ਅਭਿਆਨ ਇਕ ਮਹੱਤਵਪੂਰਨ ਭੂਮਿਕਾ ਨਿਭਾਅ ਰਿਹਾ ਹੈ। ਉਨਾਂ ਇਹ ਵੀ ਕਿਹਾ ਕਿ ਜਲਦ ਹੀ ਰਾਜ ਵਿੱਚ ਵਿਆਪਕ ਪੱਧਰ ‘ਤੇ ਡਾਕਟਰਾਂ ਤੇ ਹੋਰ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਲਗਭਗ ਡੇਢ ਮਹੀਨੇ ਵਿੱਚ ਇਹ ਸਾਰੀ ਪ੍ਰਕਿ੍ਰਆ ਪੂਰੀ ਕਰ ਲਈ ਜਾਵੇਗੀ। ਉਨਾਂ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਪ੍ਰਸਤਾਵ ਵੀ ਰੱਖਿਆ ਜਾ ਰਿਹਾ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .
TAGbalbir singh Balbir Singh Opens Hospital balbir singh sidhu Balbir Singh Sr Balbir singh Tribute ceremony hockey legend balbir singh sr