ਪੰਜਾਬ ‘ਚ ਕੁੱਝ ਮਹੀਨਿਆਂ ਤੱਕ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਰ ਇਸ ਵਿਚਕਾਰ ਪੰਜਾਬ ਵਿੱਚ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਰਹੇ ਕਿਸਾਨਾਂ ਦੇ ਸੰਯੁਕਤ ਸਮਾਜ ਮੋਰਚੇ ਦੇ ਆਗੂ ਬਲਬੀਰ ਰਾਜੇਵਾਲ ਨੇ ਵੱਡਾ ਦਾਅਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ (ਆਪ) ਨਾਲ ਗਠਜੋੜ ਹੁੰਦਾ ਹੈ ਤਾਂ ਉਮੀਦਵਾਰ ਬਦਲੇ ਜਾ ਸਕਦੇ ਹਨ। ਰਾਜੇਵਾਲ ਨੇ ਕਿਹਾ ਕਿ ‘ਆਪ’ ਵਾਲੇ ਕਹਿ ਰਹੇ ਹਨ ਕਿ ਤੁਸੀਂ ਸਾਡੇ ਨਾਲ ਆਓ, ਅਸੀਂ ਉਮੀਦਵਾਰ ਬਦਲਾਂਗੇ। ਰਾਜੇਵਾਲ ਨੇ ਕਿਹਾ ਕਿ ਅਸੀਂ ਅਜੇ ਕੋਈ ਫੈਸਲਾ ਨਹੀਂ ਲਿਆ ਹੈ। ਅਸੀਂ ਉਨ੍ਹਾਂ ਨੂੰ ਉਮੀਦਵਾਰਾਂ ਦੀ ਸੂਚੀ ਵੀ ਨਹੀਂ ਦਿੱਤੀ ਹੈ। ਰਾਜੇਵਾਲ ਦੇ ਇਸ ਬਿਆਨ ਤੋਂ ਬਾਅਦ ‘ਆਪ’ ਉਮੀਦਵਾਰਾਂ ‘ਚ ਹਲਚਲ ਮੱਚ ਗਈ ਹੈ। ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਖਲਬਲੀ ਦਾ ਮਾਹੌਲ ਜ਼ਿਆਦਾ ਹੈ, ਕਿਉਂਕਿ ਇਹ ਸੀਟਾਂ ਕਿਸਾਨ ਆਗੂਆਂ ਦੇ ਨਿਸ਼ਾਨੇ ’ਤੇ ਹਨ। ਖ਼ਬਰਾਂ ਇਹ ਵੀ ਹਨ ਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਸਿਆਸੀ ਗੱਠਜੋੜ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਵੀ ਹੋਈ ਹੈ।
ਪੰਜਾਬ ਵਿੱਚ ਕੁੱਲ 117 ਵਿਧਾਨ ਸਭਾ ਸੀਟਾਂ ਹਨ। ਇਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ 96 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ 10 ਮੌਜੂਦਾ ਵਿਧਾਇਕਾਂ ਦੇ ਨਾਲ-ਨਾਲ ਸਾਬਕਾ ਅਫਸਰਾਂ ਅਤੇ ਪੰਜਾਬੀ ਗਾਇਕਾਂ ‘ਤੇ ਵੀ ਦਾਅ ਖੇਡਿਆ ਗਿਆ ਹੈ। ਹੁਣ ਸਿਰਫ਼ 21 ਸੀਟਾਂ ‘ਤੇ ਉਮੀਦਵਾਰ ਐਲਾਨੇ ਜਾਣੇ ਹਨ। ਅਜਿਹੇ ‘ਚ ਜੇਕਰ ਆਮ ਆਦਮੀ ਪਾਰਟੀ ਕਿਸਾਨਾਂ ਲਈ ਕਿਤੋਂ ਉਮੀਦਵਾਰ ਬਦਲਦੀ ਹੈ ਤਾਂ ਪ੍ਰਤੀ ਅੰਦਰ ਵੱਡਾ ਮਤਭੇਦ ਸ਼ੁਰੂ ਹੋ ਸਕਦਾ ਹੈ।
ਇਹ ਵੀ ਪੜ੍ਹੋ : ਤਾਈਵਾਨ ਰਾਸ਼ਟਰਪਤੀ ਦੀ ਚੀਨ ਨੂੰ ਦੋ-ਟੂਕ – ‘ਆਜ਼ਾਦੀ ਕੋਈ ਅਪਰਾਧ ਨਹੀਂ, ਅਸੀਂ ਨਹੀਂ ਝੁਕਵਾਂਗੇ’
ਪੰਜਾਬ ‘ਚ ਕਿਸਾਨ ਅੰਦੋਲਨ ਦੇ ਆਗੂਆਂ ਸੰਯੁਕਤ ਸਮਾਜ ਮੋਰਚਾ ਅਤੇ ‘ਆਪ’ ਵਿਚਾਲੇ ਗਠਜੋੜ ਦੀ ਚਰਚਾ ਹੈ। ਹਾਲਾਂਕਿ ਅਜੇ ਤੱਕ ਇਸ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ। ਇਸ ਦਾ ਮੁੱਖ ਕਾਰਨ ਚੋਣ ਨਿਸ਼ਾਨ ਨੂੰ ਦੱਸਿਆ ਜਾ ਰਿਹਾ ਹੈ। ‘ਆਪ’ ਚਾਹੁੰਦੀ ਹੈ ਕਿ ਕਿਸਾਨ ਆਗੂ ‘ਆਪ’ ਦੇ ਚੋਣ ਨਿਸ਼ਾਨ ਝਾੜੂ ‘ਤੇ ਚੋਣ ਲੜਨ ਤਾਂ ਜੋ ਉਹ ਜਿੱਤ ਤੋਂ ਬਾਅਦ ਪਾਰਟੀ ਨਾ ਬਦਲ ਸਕਣ। ਦੂਜੇ ਪਾਸੇ ਕਿਸਾਨ ਆਗੂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਾ ਚਾਹੁੰਦੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਰਵਾਇਤੀ ਸਿਆਸੀ ਪਾਰਟੀ ਦਾ ਟੈਗ ਨਾ ਲੱਗੇ।
ਵੀਡੀਓ ਲਈ ਕਲਿੱਕ ਕਰੋ -: