ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ‘ਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ। ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਵਾਅਦੇ ਨੂੰ ਜਲਦ ਪੂਰਾ ਕੀਤਾ ਜਾ ਸਕਦਾ ਹੈ। ਇਸ ਸਬੰਧੀ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਜਲਦ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ । ਬਲਜੀਤ ਕੌਰ ਨੇ ਕਿਹਾ ਕਿ 1-2 ਮਹੀਨਿਆਂ ਵਿੱਚ ਮਾਨ ਸਰਕਾਰ ਵੱਲੋਂ ਇਹ ਵਾਅਦਾ ਪੂਰਾ ਕੀਤਾ ਜਾਵੇਗਾ ।
ਇਸ ਤੋਂ ਅੱਗੇ ਡਾ: ਬਲਜੀਤ ਕੌਰ ਨੇ ਕਿਹਾ ਕਿ ਸਾਡੀ ਕੋਸ਼ਿਸ਼ ਸੂਬੇ ਵਿੱਚ ਔਰਤਾਂ ਦੀ ਹਾਲਤ ਨੂੰ ਸੁਧਾਰਨ ਦੀ ਹੈ। ਅਸੀਂ ਆਪਣਾ ਵਾਅਦਾ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਜਲਦੀ ਹੀ ਇਹ ਵਾਅਦਾ ਪੂਰਾ ਕੀਤਾ ਜਾਵੇਗਾ। ਅਸੀਂ ਆਪਣੀ ਦੂਜੀ ਗਰੰਟੀ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਵਾਂਗੇ। ਇਸ ਤੋਂ ਇਲਾਵਾ ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸਰਕਾਰ ਮਹਿਲਾ ਸੁਰੱਖਿਆ ਕਾਨੂੰਨ ਵਿੱਚ ਸੋਧ ਕਰਨ ਜਾ ਰਹੀ ਹੈ। ਜਿਸਦੇ ਤਹਿਤ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਹੋਰ ਸਖ਼ਤ ਧਾਰਾਵਾਂ ਜੋੜੀਆਂ ਜਾਣਗੀਆਂ।
ਇਹ ਵੀ ਪੜ੍ਹੋ: ‘ਜਲਦ ਹੀ ਪੰਜਾਬ ਦੀਆਂ ਸਰਕਾਰੀ ਬੱਸਾਂ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਤੱਕ ਜਾਣਗੀਆਂ’: ਟਰਾਂਸਪੋਰਟ ਮੰਤਰੀ
ਦੱਸ ਦੇਈਏ ਕਿ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਜਾ ਰਹੇ ਹਨ । ਚੋਣਾਂ ਦੌਰਾਨ ਵੀ ਜਦੋਂ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਤਾਂ ਕਾਂਗਰਸ ਨੇ ਪੁੱਛਿਆ ਸੀ ਕਿ ਇਸ ਗਰੰਟੀ ਨੂੰ ਪੂਰਾ ਕਰਨ ਲਈ ਪੈਸਾ ਕਿੱਥੋਂ ਆਵੇਗਾ।
ਵੀਡੀਓ ਲਈ ਕਲਿੱਕ ਕਰੋ -: