ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ 2027 ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਬਲਕੌਰ ਸਿੰਘ ਦਾ ਇਹ ਬਿਆਨ ਆਪਣੇ ਪੁੱਤਰ ਦੀ ਬਰਸੀ ਤੋਂ ਦੋ ਦਿਨ ਪਹਿਲਾਂ ਆਇਆ ਹੈ। ਬਲਕੌਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁੱਤ ਦੇ ਇਨਸਾਫ ਲਈ ਚੋਣ ਲੜਣੀ ਜ਼ਰੂਰੀ ਹੈ।

ਦੱਸ ਦੇਈਏ ਕਿ ਮਾਨਸਾ ਵਿੱਚ ਅੱਜ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੰਵਿਧਾਨ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਵਿਧਾਨ ਨੂੰ ਬਚਾਉਣ ਦੀ ਬਹੁਤ ਲੋੜ ਹੈ ਕਿਉਂਕਿ ਪੰਜਾਬ ਅਤੇ ਦੇਸ਼ ਭਰ ਵਿੱਚ ਦਿਨ-ਦਿਹਾੜੇ ਲੋਕਾਂ ਦਾ ਕਤਲ ਹੋ ਰਿਹਾ ਹੈ ਅਤੇ ਉਨ੍ਹਾਂ ਦੇ ਪੁੱਤਰ ਸ਼ੁਭਦੀਪ ਦਾ ਵੀ ਮਾਨਸਾ ਵਿੱਚ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ, ਪਰ ਕੁਝ ਲੋਕ ਜੋ ਸਾਜ਼ਿਸ਼ ਵਿੱਚ ਸ਼ਾਮਲ ਸਨ, ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ।
ਇਹ ਵੀ ਪੜ੍ਹੋ : Easy Registry ਸਿਸਟਮ ਦਾ ਰਿਐਲਟੀ ਚੈੱਕ ਕਰਨ ਪਹੁੰਚੇ CM ਮਾਨ, ਲੋਕਾਂ ਨਾਲ ਕੀਤੀ ਗੱਲਬਾਤ
ਉਨ੍ਹਾਂ ਅੱਗੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸਰਕਾਰ ਅਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਗੱਲ ਕਰ ਰਹੇ ਹਨ ਅਤੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜ ਗਈ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਇਸ ਬਾਰੇ ਕੋਈ ਠੋਸ ਕਦਮ ਨਹੀਂ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ ਤੇ ਉਨ੍ਹਾਂ ਦੇ ਪੁੱਤਰ ਦੀ ਤੀਜੀ ਬਰਸੀ ਵੀ ਆ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























