ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਕਿਲਕਾਰੀਆਂ ਗੂੰਜੀਆਂ ਹਨ। ਸਿੱਧੂ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ। ਬੱਚੇ ਦਾ ਜਨਮ ਸਵੇਰੇ ਕਰੀਬ 5 ਵਜੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਹੋਇਆ। ਇਸ ਗੱਲ ਦੀ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਬੱਚੇ ਦੀ ਫੋਟੋ ਵੀ ਸ਼ੇਅਰ ਕੀਤੀ ਹੈ।

Bapu Balkaur shared his son
ਫੋਟੋ ਦੇ ਨਾਲ ਉਨ੍ਹਾਂ ਨੇ ਲਿਖਿਆ ਕਿ ਸ਼ੁਭਦੀਪ ਨੂੰ ਪਿਆਰ ਕਰਨ ਵਾਲੇ ਲੱਖਾਂ ਪ੍ਰਸ਼ੰਸਕਾਂ ਦੇ ਆਸ਼ੀਰਵਾਦ ਦੇ ਨਾਲ, ਪ੍ਰਮਾਤਮਾ ਨੇ ਸ਼ੁਭ ਦਾ ਛੋਟਾ ਭਰਾ ਸਾਨੂੰ ਦਿੱਤਾ ਹੈ। ਵਾਹਿਗੁਰੂ ਜੀ ਦੀ ਮੇਹਰ ਨਾਲ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭਚਿੰਤਕਾਂ ਦੇ ਪਿਆਰ ਲਈ ਧੰਨਵਾਦੀ ਹਾਂ।
ਇਹ ਵੀ ਪੜ੍ਹੋ : ਹਰਿਆਣਾ ‘ਚ ਅੱਜ ਕੱਢੀ ਜਾਵੇਗੀ ਸ਼ੁਭਕਰਨ ਦੀ ਅਸਥੀ ਕਲਸ਼ ਯਾਤਰਾ: ਕਿਸਾਨ ਸਮਰਥਨ ਦੀ ਕਰ ਰਹੇ ਹਨ ਅਪੀਲ
ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। 29 ਮਈ 2022 ਨੂੰ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਇਕੱਲੇ ਰਹਿ ਗਏ। ਇਸ ਤੋਂ ਬਾਅਦ ਉਸ ਨੇ ਦੂਜੇ ਬੱਚੇ ਨੂੰ ਜਨਮ ਦੇਣ ਦਾ ਫੈਸਲਾ ਕੀਤਾ। ਮਾਂ ਬਣਨ ਲਈ ਚਰਨ ਕੌਰ ਨੇ ਇਨ ਵਿਟਰੋ ਫਰਟੀਲਾਈਜ਼ੇਸ਼ਨ (IVF) ਤਕਨੀਕ ਦੀ ਮਦਦ ਲਈ।
ਵੀਡੀਓ ਲਈ ਕਲਿੱਕ ਕਰੋ -:
























