ਬਰਨਾਲਾ ਵਿੱਚ ਸੋਮਵਾਰ ਸਵੇਰੇ ਇੱਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 15 ਲੋਕ ਜ਼ਖ਼ਮੀ ਹੋ ਗਏ । ਦੱਸਿਆ ਜਾ ਰਿਹਾ ਹੈ ਕਿ ਬਰਨਾਲਾ ਇਲਾਕੇ ਤੋਂ ਸਪੈਸ਼ਲ ਬੱਸ ਨੇ ਡੇਰਾ ਸਿਰਸਾ ਜਾਣੀ ਸੀ। ਇਹ ਬੱਸ ਅਨਾਜ ਮੰਡੀ ਤੋਂ ਬੱਸ ਸਟੈਂਡ ਨੂੰ ਜੋੜਨ ਵਾਲੀ ਸੜਕ ‘ਤੇ ਬਣੇ ਇੱਕ ਗੇਟ ਨਾਲ ਟਕਰਾ ਗਈ। ਇਹ ਗੇਟ ਕੁਝ ਦਿਨ ਪਹਿਲਾਂ ਅਨਾਜ ਮੰਡੀ ਵੱਲ ਜਾਣ ਵਾਲੀਆਂ ਬੱਸਾਂ ਨੂੰ ਰੋਕਣ ਲਈ ਬਣਾਇਆ ਗਿਆ ਸੀ । ਇਸ ਦੀ ਉਚਾਈ ਘੱਟ ਰੱਖੀ ਗਈ ਹੈ ਤਾਂ ਜੋ ਇਥੋਂ ਸਿਰਫ਼ ਟੈਕਸੀ ਅਤੇ ਮੋਟਰਸਾਈਕਲ ਆਦਿ ਹੀ ਲੰਘ ਸਕਣ। ਇਸ ਹਾਦਸੇ ਕਾਰਨ ਬੱਸ ਦੇ ਚਾਰੇ ਪਾਸੇ ਦੇ ਸ਼ੀਸ਼ੇ ਟੁੱਟ ਗਏ।
ਇਸ ਸਬੰਧੀ ਜ਼ਖਮੀ ਸਵਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਬੱਸ ਚਾਲਕ ਨੂੰ ਰੋਕਿਆ ਸੀ ਕਿ ਬੱਸ ਇਥੋਂ ਨਹੀਂ ਜਾ ਸਕਦੀ ਪਰ ਫਿਰ ਵੀ ਉਸ ਨੇ ਲਾਪਰਵਾਹੀ ਵਰਤੀ ਜਿਸ ਕਾਰਨ ਕਰੀਬ 15 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ ਗਿਆ ਹੈ। ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਉੱਥੇ ਹੀ ਇਸ ਸਬੰਧੀ ਜ਼ਖਮੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿੱਚ ਲਿਆਉਣ ਵਾਲੇ ਐਂਬੂਲੈਂਸ ਚਾਲਕ ਨੇ ਦੱਸਿਆ ਕਿ ਉਹ ਐਂਬੂਲੈਂਸ ਰਾਹੀਂ 15-20 ਜ਼ਖਮੀਆਂ ਨੂੰ ਹਸਪਤਾਲ ਲਿਆਇਆ ਹੈ। ਉਸਨੇ ਕਿਹਾ ਕਿ ਹਾਦਸੇ ਤੋਂ ਪਤਾ ਲੱਗ ਰਿਹਾ ਹੈ ਕਿ ਬੱਸ ਡ੍ਰਾਈਵਰ ਦੀ ਗਲਤੀ ਨਾਲ ਇਹ ਹਾਦਸਾ ਵਾਪਰਿਆ ਹੈ।
ਵੀਡੀਓ ਲਈ ਕਲਿੱਕ ਕਰੋ -: