ਬਰਨਾਲਾ ਪੁਲਿਸ ਨੇ ਕਾਰਵਾਈ ਕਰਦੇ ਹੋਏ 2100 ਕਿਲੋਗ੍ਰਾਮ ਡੋਡਾ ਪੋਸਤ ਨਾਲ ਭਰੇ ਟਰੱਕ ਨੂੰ ਜ਼ਬਤ ਕੀਤਾ ਹੈ। ਇਹ ਕਾਰਵਾਈ ਬਰਨਾਲਾ ਪੁਲਿਸ ਦੇ ਸੀਆਈਏ ਵਿੰਗ ਵੱਲੋਂ ਸੂਚਨਾ ਦੇ ਆਧਾਰ ‘ਤੇ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਚੋਣਾਂ ਦੇ ਦਿਨਾਂ ਵਿਚ ਇੰਨੀ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਦੀ ਰਿਕਵਰੀ ਦੇ ਬਾਅਦ ਪੁਲਿਸ ਤੇ ਚੋਣ ਕਮਿਸ਼ਨ ਸਖਤ ਹੋ ਗਿਆ ਹੈ।
ਡੀਜੀਪੀ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਲਈ ਇਹ ਵੱਡੀ ਸਫਲਤਾ ਹੈ।ਬਰਨਾਲਾ ਪੁਲਿਸ ਨੇ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। 2100 ਕਿਲੋਗ੍ਰਾਮ ਡੋਡਾ ਪੋਸਤ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਇਕ ਵਿਅਕਤੀ ਨੂੰ ਵੀ ਕਾਬੂ ਕੀਤਾ ਗਿਆ ਹੈ ਜੋ ਇਸ ਨੂੰ ਲੈ ਕੇ ਪੰਜਾਬ ਪਹੁੰਚਿਆ ਸੀ। ਵਿਅਕਤੀ ਦੀ ਪਛਾਣ ਹਰਿਆਣਾ ਦੇ ਸਿਰਸਾ ਦੇ ਵਿਕਰਮ ਕੁਮਾਰ ਵਜੋਂ ਹੋਈ ਹੈ।
In a major breakthrough, Barnala Police has busted an interstate drug racket and recovered 2100 Kg Poppy Husk and arrested Vikram Kumar of Sirsa, #Haryana.
FIR registered under NDPS Act at PS Dhanaula.
Further investigations ongoing for forward & backward linkages… pic.twitter.com/dXBwIqY7Gc
— DGP Punjab Police (@DGPPunjabPolice) April 15, 2024
ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਵੱਲੋਂ ਮਈ 2024 ਸੈਸ਼ਨ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ
ਡੀਜੀਪੀ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਪੁਲਿਸ ਨੇ 2100 ਕਿਲੋਗ੍ਰਾਮ ਨਸ਼ੀਲਾ ਪਦਾਰਥ ਰਿਕਵਰ ਕਰਕੇ ਥਾਣਾ ਧਨੌਲਾ ਵਿਚ NDPS ਐਕਟ ਤਹਿਤ ਐੱਫਆਈਆਰ ਦਰਜ ਕੀਤੀ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿਛ ਕਰ ਰਹੀ ਹੈ। ਪੋਸਤ ਕਿਥੋਂ ਆਈ ਸੀ ਤੇਇਸ ਨੂੰ ਕਿਥੇ ਡਲਿਵਰ ਕਰਨਾ ਸੀ, ਇਸ ਬਾਰੇ ਪੂਰੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: