ਵਿਦੇਸ਼ ਅੰਦਰ ਲਗਾਤਾਰ ਪੰਜਾਬ ਦੇ ਨੌਜਵਾਨ ਜਿੱਥੇ ਆਪਣੇ ਸੁਪਨੇ ਸਕਾਰ ਕਰਨ ਲਈ ਜਾ ਰਹੇ ਹਨ ਉੱਥੇ ਵਿਦੇਸ਼ ਵਿੱਚੋਂ ਮੰਦਭਾਗੀਆਂ ਖਬਰਾਂ ਵੀ ਪੰਜਾਬ ਦੇ ਨੌਜਵਾਨਾਂ ਦੇ ਮਾਪੇ ਕੋਲ ਪਹੁੰਚ ਰਹੀਆਂ ਹਨ। ਅਜਿਹਾ ਮੰਦਭਾਗੀ ਖਬਰ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਗੁਰਮ ਤੋਂ ਸਾਹਮਣੇ ਆਇਆ ਜਿੱਥੇ 22 ਸਾਲ ਦੇ ਰਾਜਪ੍ਰੀਤ ਸਿੰਘ ਉਰਫ ਰੋਮੀ ਦੀ ਕੈਨੇਡਾ ਵਿੱਚ ਬਿਮਾਰੀ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕ ਦੀ ਪਹਿਚਾਨ 22 ਸਾਲ ਦੇ ਰਾਜਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ,ਵਾਸੀ ਪਿੰਡ ਗੁਰਮ,ਵਿਧਾਨ ਸਭਾ ਹਲਕਾ ਮਹਿਲ ਕਲਾਂ ਅਤੇ ਜਿਲ੍ਹਾ ਬਰਨਾਲਾ ਵਜੋਂ ਹੋਈ ਹੈ। ਇਸ ਮੌਕੇ ਇਕਲੌਤੇ ਪੁੱਤ ਦੀ ਮੌਤ ਤੋਂ ਬਾਅਦ ਮਾਪਿਆਂ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਰਾਜਪ੍ਰੀਤ ਸਿੰਘ ਜੋ ਪੋਣੇ ਦੋ ਸਾਲ ਪਹਿਲਾਂ ਹੀ ਆਈਲੈਟਸ ਅਤੇ ਚੰਗੀ ਸਿੱਖਿਆ ਹਾਸਿਲ ਕਰਕੇ ਆਪਣੇ ਮਾਪਿਆਂ ਦੇ ਸੁਪਨੇ ਸਕਾਰ ਕਰਨ ਲਈ ਵਿਦੇਸ਼ ਕੈਨੇਡਾ ਗਿਆ ਸੀ।
ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਨੇ ਆਪਣੇ ਹਿੱਸੇ ਆਉਂਦੀ 3 ਏਕੜ ਜ਼ਮੀਨ ਉੱਪਰ 18 ਲੱਖ ਰੁਪਏ ਦੇ ਕਰੀਬ ਕਰਜ਼ਾ ਚੁੱਕ ਕੇ ਅਤੇ ਬੱਸ ਡਰਾਈਵਰੀ ਨਾਲ ਕਮਾਈ ਜਮਾਂ ਪੂੰਜੀ ਨਾਲ ਆਪਣੇ ਬੱਚੇ ਦੇ ਚੰਗੇ ਭਵਿੱਖ ਲਈ ਉਸ ਨੂੰ ਵਿਦੇਸ਼ ਭੇਜਿਆ ਸੀ। ਉਹਨਾਂ ਦੱਸਿਆ ਕਿ ਉਸ ਦੀ ਮੌਤ ਦੀ ਖਬਰ ਉਹਨਾਂ ਨੂੰ ਪਿਛਲੇ ਦਿਨੀ ਮਿਲੀ ਜਿੱਥੇ ਉਸ ਦੇ ਬਿਮਾਰ ਹੋਣ ਤੋਂ ਬਾਅਦ ਉਸ ਨੂੰ ਕੈਨੇਡਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪਰ ਉਸ ਦੀ ਇਲਾਜ਼ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ : ਜਲੰਧਰ ਕਾਂਗਰਸੀ MLA ਦੇ ਰਿਸ਼ਤੇਦਾਰ ਦੇ ਘਰ ਲੱਗੀ ਅੱ/ਗ, ਮਾਨਸਿਕ ਤੌਰ ‘ਤੇ ਬੀਮਾਰ 28 ਸਾਲਾ ਕੁੜੀ ਦੀ ਮੌ/ਤ
ਇਸ ਖਬਰ ਨੇ ਪਰਿਵਾਰ ਨੂੰ ਝੰਝੋੜ ਕੇ ਰੱਖ ਦਿੱਤਾ ਅਤੇ ਮਾਪਿਆਂ ਦੇ ਸੁਪਨੇ ਵੀ ਚਕਨਾਚੂਰ ਹੋ ਗਏ। ਮ੍ਰਿਤਕ ਰਾਜਪ੍ਰੀਤ ਸਿੰਘ 15 ਦਿਨਾਂ ਬਾਅਦ ਪੰਜਾਬ ਆਪਣੇ ਚਾਚੇ ਦੀ ਲੜਕੀ ਦੇ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਕੈਨੇਡਾ ਤੋਂ ਪੰਜਾਬ ਆਉਣਾ ਸੀ। ਪਰ ਇਸ ਦੁਖਦਾਈ ਘਟਨਾ ਨੇ ਪਰਿਵਾਰ ਵਿੱਚ ਖੁਸ਼ੀਆਂ ਦਾ ਮਾਹੌਲ ਗਮਗੀਨ ਕਰ ਦਿੱਤਾ।
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ, ਸੈਂਟਰ ਸਰਕਾਰ, ਸਮਾਜ ਸੇਵੀਆਂ ਅਤੇ ਵਿਦੇਸ਼ ਬੈਠੇ ਐਨਆਰਆਈ ਭਰਾਵਾਂ ਤੋਂ ਵੀ ਮਦਦ ਦੀ ਮੰਗ ਕੀਤੀ। ਉਨਾਂ ਮੰਗ ਕਰਦੇ ਕਿਹਾ ਕਿ ਮ੍ਰਿਤਕ ਰਾਜਪ੍ਰੀਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ। ਪੁੱਤ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਵਾਪਸ ਪੰਜਾਬ ਲਿਆਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ। ਤਾਂ ਜੋ ਆਪਣੇ ਇਕਲੌਤੇ ਪੁੱਤ ਦੀ ਮ੍ਰਿਤਕ ਦੇਹ ਦਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਸਸਕਾਰ ਕਰ ਸਕਣ। ਉਹਨਾਂ ਇਹ ਵੀ ਮੰਗ ਕਰਦੇ ਕਿਹਾ ਕਿ ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਇੱਕ ਬੱਸ ਡਰਾਈਵਰ ਹਨ ਅਤੇ ਤਿੰਨ ਏਕੜ ਜ਼ਮੀਨ ਤੇ 18 ਲੱਖ ਦੇ ਕਰੀਬ ਕਰਜ਼ਾ ਚੁੱਕ ਕੇ ਵਿਦੇਸ਼ ਭੇਜੇ ਪੁੱਤ ਦੇ ਮਾਪਿਆ ਸਿਰ ਚੜਿਆ ਸਾਰਾ ਕਰਜ਼ਾ ਵੀ ਮੁਆਫ਼ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























