ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਸਬ-ਡਵੀਜ਼ਨ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 22 ਸਤੰਬਰ ਨੂੰ ਸਬ-ਡਵੀਜ਼ਨ ਬਟਾਲਾ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਇਹ ਹੁਕਮ ਜਾਰੀ ਕਰਦਿਆਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਬੈਂਕ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ ਅਤੇ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

Batala local holiday announced
ਵੀਡੀਓ ਲਈ ਕਲਿੱਕ ਕਰੋ -: