ਬਟਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਨੇ ਗ੍ਰਨੇਡ ਹਮਲਿਆਂ ਦੇ ਇੱਕ ਮੁਲਜ਼ਮ ਦਾ ਐਨਕਾਊਂਟਰ ਕੀਤਾ। ਪੁਲਿਸ ਮੁਲਜ਼ਮ ਮੋਹਿਤ ਕੁਮਾਰ ਵਾਸੀ ਬੋਦੇ ਦੀ ਖੂਹੀ ਦੀ ਗ੍ਰਿਫਤਾਰੀ ਤੋਂ ਬਾਅਦ ਉਸਨੂੰ ਹਥਿਆਰ ਬਰਾਮਦੀ ਲਈ ਲੈ ਕੇ ਗਈ ਸੀ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ‘ਤੇ ਫਾਇਰਿੰਗ ਕੀਤੀ। ਪੁਲਿਸ ਦੀ ਜਵਾਈ ਕਾਰਵਾਈ ਦੌਰਾਨ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ।
ਦੱਸ ਦੇਈਏ ਕਿ ਮੋਹਿਤ ਕੁਮਾਰ ਗੁਰਦਾਸਪੁਰ ਅਤੇ ਅੰਮ੍ਰਿਤਸਰ ਜਿਲ੍ਹੇ ਦੇ ਮਸ਼ਹੂਰ ਸ਼ਰਾਬ ਕਾਰੋਬਾਰੀ ਅਤੇ ਕਾਂਗਰਸੀ ਆਗੂ ਮਰਹੂਮ ਪੱਪੂ ਜੈਂਤੀਪੁਰ ਦੇ ਘਰ ਦੇ ਬਾਹਰ 15 ਜਨਵਰੀ ਨੂੰ ਹੋਏ ਗ੍ਰਨੇਡ ਹਮਲੇ ਅਤੇ 17 ਫਰਵਰੀ ਨੂੰ ਜ਼ਿਲਾ ਗੁਰਦਾਸਪੁਰ ਦੇ ਪਿੰਡ ਰਾਏਮਲ ਵਿੱਚ ਪੁਲਿਸ ਮੁਲਾਜ਼ਮ ਦੇ ਰਿਸ਼ਤੇਦਾਰ ਦੇ ਘਰ ਦੇ ਬਾਹਰ ਹੋਏ ਗ੍ਰਨੇਡ ਹਮਲੇ ਦਾ ਮੁੱਖ ਦੋਸ਼ੀ ਸੀ। ਪੁਲਿਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹਥਿਆਰ ਦੀ ਰਿਕਵਰੀ ਲਈ ਲੈ ਜਾਇਆ ਜਾ ਰਿਹਾ ਸੀ।
ਇਸ ਦੌਰਾਨ ਉਸਨੇ 32 ਬੋਰ ਦੇ ਪਿਸਤੋਲ ਨਾਲ ਪੁਲਿਸ ‘ਤੇ ਫਾਇਰਿੰਗ ਕਰਕੇ ਦੌੜਨ ਦੀ ਕੋਸ਼ਿਸ਼ ਕੀਤੀ। ਜਵਾਬੀ ਕਾਰਵਾਈ ਦੌਰਾਨ ਉਸ ਦੀ ਲੱਤ ਤੇ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਸ ਐਨਕਾਊਂਟਰ ਦੌਰਾਨ ਇੱਕ ਪੁਲਿਸ ਮੁਲਾਜ਼ਮ ਨੂੰ ਵੀ ਗੋਲੀ ਲੱਗੀ ਹੈ। ਪੁਲਿਸ ਨੇ ਉਸ ਵੱਲੋਂ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰਨ ਲਈ ਇਸਤੇਮਾਲ ਕੀਤਾ ਗਿਆ 32 ਬੋਰ ਦਾ ਪਿਸਤੋਲ ਵੀ ਬਰਾਮਦ ਕਰ ਲਿਆ ਹੈ।
ਇਹ ਵੀ ਪੜ੍ਹੋ : ਨਸ਼ਿਆਂ ਦੀ ਰੋਕਥਾਮ ਲਈ ਐਕਸ਼ਨ ਮੋਡ ‘ਚ CM ਮਾਨ, ਅੱਜ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ
ਜਾਣਕਾਰੀ ਮਿਲੀ ਹੈ ਕਿ ਇਹਨਾਂ ਵਾਰਦਾਤਾਂ ਨੂੰ ਮੋਹਿਤ ਨੇ ਖੁਦ ਅੰਜਾਮ ਦਿੱਤਾ ਸੀ ਅਤੇ ਉਸਦੇ ਸਾਥੀ ਵਿਸ਼ਾਲ ਵਾਸੀ ਬਟਾਲਾ ਨੂੰ ਵੀ ਪੁਲਿਸ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ। ਹਾਲਾਂਕਿ ਇਕੱਠੀ ਕੀਤੀ ਗਈ ਜਾਣਕਾਰੀ ਅਨੁਸਾਰ ਮੋਹਿਤ ਦੇ ਪਿੰਡ ਬੋਦੇ ਦੀ ਖੂਈ ਦੇ ਰਹਿਣ ਵਾਲੇ ਦੋ ਦੋਸ਼ੀ ਰਵਿੰਦਰ ਸਿੰਘ ਅਤੇ ਰਾਜਬੀਰ ਸਿੰਘ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹਨ।
ਵੀਡੀਓ ਲਈ ਕਲਿੱਕ ਕਰੋ -:
























