ਬਟਾਲਾ ਦੇ ਨਜ਼ਦੀਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਇੱਕ ਭਿਆ.ਨਕ ਸੜਕ ਹਾ.ਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਟਰਾਲੀ ਅਤੇ ਸਵਿਫਟ ਡਿਜ਼ਾਇਰ ਗੱਡੀ ਵਿਚਾਲੇ ਭਿਆ.ਨਕ ਟੱਕਰ ਹੋ ਗਈ। ਇਸ ਹਾ.ਦਸੇ ਵਿੱਚ ਗੱਡੀ ਸਵਾਰ ਚਾਰ ਦੋਸਤਾਂ ਵਿੱਚੋਂ ਤਿੰਨ ਦੀ ਮੌ.ਤ ਹੋ ਗਈ, ਜਦਕਿ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ । ਜਿਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਦਾਖਲ ਕਰਵਾਇਆ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕਾਰ ਵਿੱਚ ਸਵਾਰ ਹੋ ਕੇ ਕਸਬਾ ਧਾਰੀਵਾਲ ਤੋਂ ਬਟਾਲਾ ਵੱਲ ਆ ਰਹੇ ਸੀ ਕਿ ਇਸ ਦੌਰਾਨ ਉਨ੍ਹਾਂ ਦੀ ਕਾਰ ਦੀ ਟੱ.ਕਰ ਟ੍ਰੈਕਟਰ-ਟਰਾਲੀ ਨਾਲ ਹੋ ਗਈ।

Batala terrible road accident
ਦੱਸਿਆ ਜਾ ਰਿਹਾ ਹੈ ਕਿ ਇਹ ਹਾ.ਦਸਾ ਇਨ੍ਹਾਂ ਜ਼ਿਆਦਾ ਭਿਆਨਕ ਸੀ ਕਿ ਸਵਿਫਟ ਗੱਡੀ ਦੇ ਪਰਖੱਚੇ ਉੱਡ ਗਏ ਤੇ ਮ੍ਰਿ.ਤਕ ਨੌਜਵਾਨਾਂ ਨੂੰ ਗੱਡੀ ਕੱ.ਟ ਕੇ ਵਿੱਚੋਂ ਕੱਢਣਾ ਪਿਆ। ਇਹ ਤਿੰਨੋਂ ਨੌਜਵਾਨ ਕਸਬਾ ਧਾਰੀਵਾਲ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਨ੍ਹਾਂ ਨੌਜਵਾਨਾਂ ਦੀ ਮੌ.ਤ ਦੀ ਖਬਰ ਮਿਲਣ ਮਗਰੋਂ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਇਸ ਹਾ.ਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਮ੍ਰਿ.ਤਕ ਨੌਜਵਾਨਾਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ ।
ਵੀਡੀਓ ਲਈ ਕਲਿੱਕ ਕਰੋ -: