ਬਠਿੰਡਾ ਵਿਚ ਹੋਏ ਬੱਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਾਇਆ ਹੈ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਲਈ 2 ਲੱਖ ਰੁਪਏ ਮਾਲੀ ਸਹਾਇਤਾ ਦਾ ਐਲਾਨ ਕੀਤਾ ਹੈ ਇਸ ਦੇ ਨਾਲ ਹੀ ਜ਼ਖਮੀਆਂ ਨੂੰ 50,000 ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਬਠਿੰਡਾ ਵਿਖੇ ਇਕ ਬੱਸ ਬੇਕਾਬੂ ਹੋ ਕੇ ਨਾਲੇ ਵਿਚ ਡਿੱਗ ਗਈ। ਜਿਸ ਵਿਚ ਡਰਾਈਵਰ ਸਣੇ 8 ਲੋਕਾਂ ਦੀ ਮੌਤ ਹੋ ਗਏ ਜਦੋਂ ਕਿ 24 ਤੋਂ ਵੱਧ ਲੋਕ ਜ਼ਖਮੀ ਹਨ। ਜ਼ਖਮੀਆਂ ਨੂੰ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਹਾਦਸਾ ਜੀਵਨ ਸਿੰਘ ਵਾਲਾ ਪਿੰਡ ਨੇੜੇ ਹੋਇਆ। ਬੱਸ ਸਰਦੂਲਗੜ੍ਹ ਤੋਂ ਬਠਿੰਡਾ ਵੱਲ ਜਾ ਰਹੀ ਸੀ। ਬੱਸ ਵਿਚ 50 ਦੇ ਲਗਭਗ ਲੋਕ ਸਵਾਰ ਸਨ।
ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਤਲਵੰਡੀ ਸਾਬੋ ਹਸਪਤਾਲ ਪਹੁੰਚਾਇਆ ਗਿਆ। ਇਥੇ ਡਾਕਟਰਾਂ ਨੇ ਇਲਾਜ ਦੇ ਬਾਅਦ ਕੁਝ ਲੋਕਾਂ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ। 5 ਲੋਕਾਂ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ 3 ਲੋਕਾਂ ਦੀ ਹਸਪਤਾਲ ਵਿਚ ਮੌਤ ਹੋਈ।
ਇਹ ਵੀ ਪੜ੍ਹੋ : ਡਾ. ਮਨਮੋਹਨ ਸਿੰਘ ਦੇ ਦਿਹਾਂਤ ‘ਚ ਪੰਜਾਬ ‘ਚ 7 ਦਿਨ ਦੇ ਰਾਜਸੀ ਸੋਗ ਦਾ ਐਲਾਨ
ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਹੋਏ ਬੱਸ ਹਾਦਸੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬਠਿੰਡਾ ਦੇ ਤਲਵੰਡੀ ਰੋਡ ‘ਤੇ ਪੈਂਦੀ ਲਸਾੜਾ ਡਰੇਨ ਵਿਚ ਇਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਬਚਾਅ ਕਾਰਜ ਜਾਰੀ ਹਨ ਤੇ ਪਲ-ਪਲ ਦੀ ਅਪਡੇਟ ਲੈ ਰਹੇ ਹਾਂ। ਮੈਂ ਪ੍ਰਮਾਤਮਾ ਅੱਗੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਤੇ ਜ਼ਖਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।
ਵੀਡੀਓ ਲਈ ਕਲਿੱਕ ਕਰੋ -:
