ਪੰਜਾਬ ਦੇ ਬਠਿੰਡਾ ਦੇ ਰਾਮਾ ਮੰਡੀ ‘ਚ ਕਾਰੋਬਾਰੀ ਅੰਕਿਤ ਗੋਇਲ ਤੋਂ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਵਟਸਐਪ ‘ਤੇ ਕਾਲਰ ਨੇ ਖੁਦ ਨੂੰ ਲਾਰੈਂਸ ਗੈਂਗ ਦਾ ਦੱਸ ਕੇ ਫਿਰੌਤੀ ਦੀ ਧਮਕੀ ਦਿੱਤੀ ਹੈ। ਕੁਝ ਦਿਨ ਪਹਿਲਾਂ ਵਪਾਰੀ ਦੇ ਘਰ ‘ਤੇ ਗੋਲੀਬਾਰੀ ਹੋਈ ਸੀ।
ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇੱਕ ਪਾਸੇ ਪੁਲਿਸ ਕਾਰਵਾਈ ਕਰ ਰਹੀ ਹੈ ਅਤੇ ਦੂਜੇ ਪਾਸੇ ਗੈਂਗਸਟਰਾਂ ਦੇ ਨਾਮ ‘ਤੇ ਲੋਕਾਂ ਤੋਂ ਫਿਰੌਤੀ ਮੰਗਣ ਦਾ ਸਿਲਸਿਲਾ ਲਗਾਤਾਰ ਸਾਹਮਣੇ ਆ ਰਿਹਾ ਹੈ। ਤਾਜ਼ਾ ਮਾਮਲਾ ਬਠਿੰਡਾ ਦੇ ਕਸਬਾ ਰਾਮਾ ਮੰਡੀ ਤੋਂ ਸਾਹਮਣੇ ਆਇਆ ਹੈ। ਇੱਥੋਂ ਦੇ ਇੱਕ ਕਾਰੋਬਾਰੀ ਅੰਕਿਤ ਗੋਇਲ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਅੰਕਿਤ ਗੋਇਲ ਨੂੰ ਵਟਸਐਪ ‘ਤੇ ਕਾਲ ਆਈ ਸੀ। ਕਾਲਰ ਨੇ ਆਪਣੇ ਆਪ ਨੂੰ ਲਾਰੈਂਸ ਗੈਂਗ ਦਾ ਦਸੀਆ । ਇਸ ਤੋਂ ਪਹਿਲਾਂ 17 ਸਤੰਬਰ ਨੂੰ ਕਾਰੋਬਾਰੀ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਸਨ। ਫਿਰੌਤੀ ਨਾ ਦੇਣ ‘ਤੇ ਕਾਰੋਬਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਫਿਲਹਾਲ ਪੁਲਿਸ ਨੇ ਅੰਕਿਤ ਗੋਇਲ ਦੀ ਸ਼ਿਕਾਇਤ ‘ਤੇ ਅਣਪਛਾਤੇ ਲੋਕਾਂ ਖਿਲਾਫ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।