ਬਠਿੰਡਾ ‘ਚ ਬੀਤੇ 22 ਮਾਰਚ ਨੂੰ ਕੁੱਝ ਅਣਪਛਾਤਿਆਂ ਵੱਲੋਂ ਇੱਕ ਵਿਅਕਤੀ ਦਾ ਤੇ.ਜ਼ਧਾਰ ਹ.ਥਿਆਰ ਨਾਲ ਕ.ਤ.ਲ ਕਰ ਦਿੱਤਾ ਗਿਆ ਸੀ। ਬਠਿੰਡਾ ਪੁਲਿਸ ਦੇ CIA ਸਟਾਫ-1 ਦੀ ਟੀਮ ਨੇ ਕਤਲ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਣ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ‘ਚ 3 ਦੋਸ਼ੀਆਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੇ ਗਏ ਹਥਿਆਰ ਵੀ ਬਰਾਮਦ ਕਰ ਲਏ ਗਏ ਹਨ।
ਦੱਸ ਦੇਈਏ ਕਿ 22 ਮਾਰਚ ਨੂੰ ਦੇਰ ਰਾਤ ਮਨਪ੍ਰੀਤ ਸਿੰਘ ਪੁੱਤਰ ਰਾਜਿੰਦਰ ਸਿੰਘ ਆਪਣੇ ਘਰ ਆ ਰਿਹਾ ਸੀ। ਇਸ ਦੌਰਾਨ ਬੱਸ ਅੱਡਾ ਲਹਿਰਾ ਸੌਧਾਂ ਮੇਨ ਰੋਡ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਮਨਪ੍ਰੀਤ ਸਿੰਘ ਨੂੰ ਰਾਮਪੁਰਾ ਵਿਖੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ। ਇਲਾਜ ਦੌਰਾਨ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ ਸੀ। ਬਠਿੰਡਾ ਪੁਲਿਸ ਵੱਲੋਂ ਮਾਮਲੇ ਤੇ ਕਾਰਵਾਈ ਕਰਦਿਆਂ ਆਈ.ਪੀ.ਸੀ ਦੀ ਧਾਰਾ 302,34 ਤਹਿਤ ਥਾਣਾ ਨਥਾਣਾ ਵਿਖੇ ਅਣਪਛਾਤਿਆਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ।
ਅਜੈ ਗਾਂਧੀ SP (ਡੀ) ਬਠਿੰਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰਦਾਤ ਨੂੰ ਟਰੇਸ ਕਰਨ ਲਈ CIA ਸਟਾਫ 1/2 ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਸਨ। CIA-1 ਵੱਲੋ ਉਕਤ ਵਾਰਦਾਤ ਨੂੰ ਡੰਘਾਈ ਨਾਲ ਟਰੇਸ ਕਰਨ ਲਈ ਟੈਕਨੀਕਲ ਅਤੇ ਖੁਫੀਆ ਸੋਰਸਾਂ ਦੀ ਮੱਦਦ ਨਾਲ 6 ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਮੁਕਦਮਾ ਦਰਜ ਕੀਤਾ ਗਿਆ। ਇਨ੍ਹਾਂ ਵਿੱਚੋਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਵਿਅਕਤੀਆਂ ਦੇ ਦਿਮਾਗ ਨੂੰ ਚੜ੍ਹੀ ਸੀਵਰੇਜ ਗੈਸ, ਇੱਕ ਦੀ ਮੌ.ਤ, 2 ਦੀ ਹਾਲਤ ਨਾਜ਼ੁਕ
ਫੜੇ ਗਏ ਦੋਸ਼ੀਆਂ ਦੀ ਪਛਾਣ ਬਲਜੀਤ ਸਿੰਘ ਉਰਫ ਬਿੱਲਾ ਪੁੱਤਰ ਗੁਰਜੰਟ ਸਿੰਘ, ਬਲਜੀਤ ਰਾਮ ਉਰਫ ਬੱਲੂ ਪੁੱਤਰ ਅਮਰਜੀਤ ਰਾਮ, ਸੁਖਦੇਵ ਰਾਮ ਉਰਫ ਸੁੱਖਾ ਪੁੱਤਰ ਛਿੰਦਰਪਾਲ, ਵਾਸੀਆਨ ਪਿੰਡ ਉੱਗੋਕੇ ਜਿਲਾ ਬਰਨਾਲਾ ਵਜੋਂ ਹੋਈ ਹੈ। ਤਿੰਨਾਂ ਦੋਸ਼ੀਆਂ ਤੇ IPC ਦੀ ਧਾਰਾ 396,120ਬੀ ਦਾ ਵਾਧਾ ਕੀਤਾ ਗਿਆ। ਬਾਕੀ ਰਹਿੰਦੇ 03 ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
CIA-1 ਬਠਿੰਡਾ ਦੀ ਪੁਲਿਸ ਪਾਰਟੀ ਨੇ ਦੋਸ਼ੀਆਂ ਵੱਲੋਂ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਹੀਰੋ ਸਪਲੈਂਡਰ ਪਲੱਸ ਰੰਗ ਕਾਲਾ ਬਿਨ੍ਹਾ ਨੰਬਰੀ ਸਮੇਤ ਕਾਬੂ ਕਰਕੇ ਇਹਨਾ ਪਾਸੋ ਇੱਕ ਕਾਪਾ( ਟੋਕਾ), ਗਰਾਰੀ ਬ੍ਰਾਮਦ ਕੀਤਾ ਗਿਆ ਹੈ। ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਹਰਪ੍ਰੀਤ ਸਿੰਘ ਉਰਫ ਢੱਕਣ ਦੀ ਮਨਪ੍ਰੀਤ ਸਿੰਘ ਨਾਲ ਕੋਈ ਲਾਗ ਡਾਟ ਸੀ ਉਹਨਾ ਨੂੰ ਕਤਲ ਕਰਨ ਲਈ ਨਾਲ ਲਿਆਂਦਾ ਗਿਆ ਸੀ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: