ਬਠਿੰਡਾ ਪੁਲਿਸ ਨੇ 2 ਵੱਖ-ਵੱਖ ਕਤਲ ਦੇ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਵੱਡੀ ਸਫਾਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਕਤਲ ਦੇ ਮਾਮਲੇ ਵਿੱਚ ਕੁੱਲ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿੰਨਾਂ ਵਿੱਚੋਂ 2 ਮੁਲਜ਼ਮਾਂ ਨੂੰ ਦਿੱਲੀ ਅਤੇ ਇੱਕ ਮੁਲਜ਼ਮ ਨੂੰ ਬਾਏ ਏਅਰ ਚੇਨੱਈ ਤੋਂ ਲਿਆਂਦਾ ਗਿਆ। ਪੁਲਿਸ ਵੱਲੋਂ ਮਾਮਲੇ ਵਿੱਚ ਗ਼ਲਤੀ ਜਾਂਚ ਜਾਰੀ ਹੈ।
ਬਠਿੰਡਾ ਦੀ ਸਰਹੰਦ ਨਹਿਰ ਦੇ ਉੱਤੇ ਛੱਠ ਪੂਜਾ ਵਾਲੇ ਦਿਨ ਬਾਈਕ ਖੜਾ ਕਰਨ ਨੂੰ ਲੈ ਕੇ ਹੋਈ ਲੜਾਈ ਦੇ ਵਿੱਚ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ। ਜਿੱਥੇ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਥਾਣਾ ਕਨਾਲ ਕਲੋਨੀ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। ਇਸ ਤੋਂ ਬਾਅਦ ਇੱਕ ਹੋਰ ਮਾਮਲਾ ਧੋਬੀਆਂ ਬਸਤੀ ਵਿਖੇ ਦੋ ਭਰਾਵਾਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ।
12 ਨਵੰਬਰ ਨੂੰ ਧੋਬੀਆਣਾ ਬਸਤੀ ਵਿੱਚ ਜਤਿੰਦਰ ਅਤੇ ਧਰਮਿੰਦਰ ਨਾਂਅ ਦੇ ਦੋ ਭਰਾ ਆਪਣੇ ਕੰਮ ਤੋਂ ਵਾਪਸ ਆ ਰਹੇ ਸੀ। ਰਸਤੇ ਵਿੱਚ ਕੁਝ ਬਦਮਾਸ਼ਾਂ ਨੇ ਲੁੱਟ ਦੀ ਨੀਅਤ ਨਾਲ ਉਨ੍ਹਾਂ ‘ਤੇ ਹਮਲਾ ਕੀਤਾ, ਜਿਸ ਵਿੱਚ ਇੱਕ ਭਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਗੰਭੀਰ ਜ਼ਖਮੀ ਭਰਾ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਇਸ ਮਾਮਲੇ ਨੂੰ ਲੈ ਕੇ ਥਾਣਾ ਸਿਵਲ ਲਾਈਨ ਵਿਖੇ ਅਲੱਗ ਤੋਂ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ADGP ਵਾਈ. ਪੂਰਨ ਕੁਮਾਰ ਮਾਮਲਾ : ਚੰਡੀਗੜ੍ਹ ਪੁਲਿਸ ਤੇ SIT ਨੇ ਹਰਿਆਣਾ ਦੇ ਮੁੱਖ ਸਕੱਤਰ ਤੋਂ ਕੀਤੀ ਪੁੱਛਗਿੱਛ
ਪੁਲਿਸ ਵੱਲੋਂ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਹਨਾਂ ਦੀ ਪੁੱਛਗਿੱਛ ਦੇ ਆਧਾਰ ਤੇ ਇੱਕ ਮੁਲਜ਼ਮ ਮਨੋਜ ਨੂੰ ਚੇਨੱਈ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨੂੰ ਜਹਾਜ਼ ਦੇ ਰਾਹੀਂ ਬਠਿੰਡਾ ਲਿਆਂਦਾ ਗਿਆ। ਛੱਠ ਪੂਜਾ ਵਾਲੇ ਕਰਮ ਮਾਮਲੇ ਵਿੱਚ ਮੁਲਜ਼ਮ ਮਨੋਜ ਦੀ ਨਿਸ਼ਨਦੇਹੀ ‘ਚ 3 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। SP ਸਿਟੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋ ਵੱਖ-ਵੱਖ ਕਤਲ ਦੇ ਮਾਮਲਿਆਂ ਦੇ ਵਿੱਚ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦੋਵੇਂ ਮਾਮਲਿਆਂ ਦੇ ਵਿੱਚ ਲੋੜੀਦੇ ਸਨ। ਬਾਕੀ ਫਰਾਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























