ਬਠਿੰਡਾ ਜ਼ਿਲ੍ਹੇ ਦੇ ਸੰਗਤ ਥਾਣੇ ਦੇ ਐੱਸਐਚਓ ਦਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਐੱਸਐਚਓ ਨੂੰ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਲਾਪਰਵਾਹੀ ਅਤੇ ਮਾੜੀ ਕਾਰਗੁਜ਼ਾਰੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਦਲਜੀਤ ਸਿੰਘ ‘ਤੇ ਇਹ ਕਾਰਵਾਈ ਪਿਛਲੇ ਦਿਨੀ ਐਨਡੀਪੀਐਸ ਐਕਟ ਤਹਿਤ ਹੋਈ ਰਿਕਵਰੀ ਦੇ ਮਾਮਲੇ ਦੇ ਆਧਾਰ ‘ਤੇ ਕੀਤੀ ਗਈ ਹੈ।
ਐੱਸਐੱਸਪੀ ਬਠਿੰਡਾ, ਅਮਨੀਤ ਕੌਂਡਲ ਨੇ ਡੀਐਸਪੀ ਬਠਿੰਡਾ ਦਿਹਾਤੀ ਦੀ ਰਿਪੋਰਟ ਦੇ ਆਧਾਰ ‘ਤੇ ਐੱਸਐਚਓ ਦਲਜੀਤ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ‘ਤੇ ਆਪਣੇ ਇਲਾਕੇ ਵਿੱਚ ਨਸ਼ਿਆਂ ਵਿਰੁੱਧ ਲੋੜੀਂਦੀ ਸਖ਼ਤ ਕਾਰਵਾਈ ਨਾ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਦਲਜੀਤ ਸਿੰਘ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐੱਸਪੀ ਰੈਂਕ ਦੇ ਅਧਿਕਾਰੀ ਦਲਜੀਤ ਸਿੰਘ ਦੀ ਅਣਗਹਿਲੀ ਸਬੰਧੀ ਜਾਂਚ ਕਰਨਗੇ।
ਇਹ ਵੀ ਪੜ੍ਹੋ : ਸਰਦੀਆਂ ‘ਚ ਕਿਉਂ ਵਧ ਜਾਂਦਾ ਹੈ ਸਿਰਦਰਦ ਤੇ ਮਾਇਗ੍ਰੇਨ ਦਾ ਖਤਰਾ?ਜਾਣੋ ਇਸ ਦੀ ਅਸਲੀ ਵਜ੍ਹਾ
ਸੰਗਤ ਥਾਣਾ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਹੈ। ਇਹ ਇਲਾਕਾ ਅਕਸਰ ਹਰਿਆਣਾ ਜਾਂ ਰਾਜਸਥਾਨ ਤੋਂ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਦਾਖਲ ਹੋਣ ਵਾਲੇ ਨਸ਼ਾ ਤਸਕਰਾਂ ਲਈ ਇੱਕ ਰਸਤੇ ਵਜੋਂ ਵਰਤਿਆ ਜਾਂਦਾ ਹੈ। ਅਕਸਰ ਹੀ ਹਰਿਆਣਾ ਜਾਂ ਰਾਜਸਥਾਨ ਤੋਂ ਪੰਜਾਬ ਦੇ ਜ਼ਿਲਾ ਬਠਿੰਡਾ ਵਿੱਚ ਦਾਖਲ ਹੋਣ ਵਾਲੇ ਨਸ਼ਾ ਤਸਕਰਾਂ ਨੂੰ ਥਾਣਾ ਸੰਗਤ ਤੇ ਏਰੀਆ ਵਿੱਚੋਂ ਲੰਘਣਾ ਪੈਂਦਾ ਸੀ।
ਵੀਡੀਓ ਲਈ ਕਲਿੱਕ ਕਰੋ -:
























