ਪੰਜਾਬ ਚੋਣ ਕਮਿਸ਼ਨ ਨੇ ਨਾਭਾ ਦੀ ਬੀਡੀਪੀਓ ਬਲਜੀਤ ਕੌਰ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਉਸ ਦਾ ਤਬਾਦਲਾ ਕਰ ਦਿੱਤਾ ਹੈ। ਰਿਪੋਰਟਾਂ ਮੁਤਾਬਕ ਇਹ ਕਾਰਵਾਈ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ। ਬਲਜੀਤ ਕੌਰ ਨੂੰ SAS ਨਗਰ ਮੁੱਖ ਦਫ਼ਤਰ ਵਿਖੇ ਆਪਣੀ ਹਾਜ਼ਰੀ ਰਿਪੋਰਟ ਜਮ੍ਹਾਂ ਕਰਾਉਣ ਲਈ ਕਿਹਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਬਲਜੀਤ ਕੌਰ NOC ਨਹੀਂ ਦੇ ਰਹੀ ਸੀ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ। ਇਸ ਮਾਮਲੇ ਨੂੰ ਲੈ ਕੇ ਕਾਫ਼ੀ ਹੰਗਾਮਾ ਵੀ ਹੋਇਆ। ਇਹ ਵੀ ਸਾਹਮਣੇ ਆਇਆ ਕਿ ਬਲਜੀਤ ਕੌਰ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਸਾਰੀਆਂ ਪਾਰਟੀਆਂ ਨੂੰ ਦੱਸ ਰਹੀ ਸੀ ਕਿ ਉਸ ਕੋਲ ਕੋਈ ਉਮੀਦਵਾਰ ਨਹੀਂ ਹੈ। ਫਿਲਹਾਲ, ਅਕਾਲੀ ਦਲ ਦੀ ਸ਼ਿਕਾਇਤ ਦੇ ਆਧਾਰ ‘ਤੇ ਬੀਡੀਪੀਓ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਲਿਖਤੀ ਆਦੇਸ਼ ਵੀ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਸੁਨੀਲ ਜਾਖੜ ਨੇ CM ਮਾਨ ਨੂੰ ਲਿਖੀ ਚਿੱਠੀ, ਕਿਹਾ- “ਮੈਂ ਕਾਂਗਰਸੀਆਂ ਦੀਆਂ ਫਾਈਲਾਂ ਖੋਲ੍ਹਣ ਦੀ ਮੰਗ ਕਰਦਾ ਹਾਂ”
ਵੀਡੀਓ ਲਈ ਕਲਿੱਕ ਕਰੋ -:
























