ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਖੁਦ ਇਸ ਮੁਲਾਕਾਤ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ। ਇਸ ਨੂੰ ਆਪਣੀ ਜ਼ਿੰਦਗੀ ਦਾ ਇੱਕ ਖਾਸ ਪਲ ਦੱਸਦਿਆਂ ਉਨ੍ਹਾਂ ਲਿਖਿਆ ਕਿ ਅੱਜ ਉਨ੍ਹਾਂ ਨੂੰ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਨਿੱਘਾ ਸਨੇਹ ਮਿਲਿਆ। ਮੁੱਖ ਮੰਤਰੀ ਜਨ ਸੇਵਾ ਸਦਨ ਉਨ੍ਹਾਂ ਦੇ ਪਵਿੱਤਰ ਆਗਮਨ ਨਾਲ ਸੱਚਮੁੱਚ ਧੰਨ ਹੋਇਆ।

ਰੇਖਾ ਗੁਪਤਾ ਨੇ ਅੱਗੇ ਲਿਖਿਆ ਕਿ ਡੇਰਾ ਬਿਆਸ ਸੇਵਾ, ਦਇਆ ਅਤੇ ਮਨੁੱਖਤਾ ਦੀਆਂ ਉਨ੍ਹਾਂ ਸਦੀਵੀ ਕਦਰਾਂ-ਕੀਮਤਾਂ ਦਾ ਪ੍ਰਤੀਕ ਹੈ, ਜੋ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਸਮਾਜ ਨੂੰ ਜੋੜਨ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂਦੇਵ ਦੇ ਸ਼ਬਦਾਂ ਵਿੱਚ ਅਥਾਹ ਪਿਆਰ ਹੈ ਅਤੇ ਉਨ੍ਹਾਂ ਦੇ ਦ੍ਰਿਸ਼ਟੀ ਵਿੱਚ ਆਸ਼ੀਰਵਾਦ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਨਾ ਸਿਰਫ ਮੇਰਾ ਘਰ ਪਵਿੱਤਰ ਬਣਿਆ ਹੈ, ਸਗੋਂ ਉਨ੍ਹਾਂ ਦੇ ਅੰਦਰ ਇਹ ਸੰਕਲਪ ਵੀ ਮਜ਼ਬੂਤ ਹੋ ਗਿਆ ਹੈ ਕਿ ਜਨਤਕ ਸੇਵਾ ਅਤੇ ਅਧਿਆਤਮਿਕ ਸੇਵਾ ਇੱਕ ਦੂਜੇ ਦੇ ਪੂਰਕ ਹਨ। ਇਹ ਉਹ ਰਸਤਾ ਹੈ ਜੋ ਦੇਸ਼ ਅਤੇ ਸਮਾਜ ਨੂੰ ਅਸਲ ਖੁਸ਼ਹਾਲੀ ਅਤੇ ਭਲਾਈ ਵੱਲ ਲੈ ਜਾਂਦਾ ਹੈ।
ਇਹ ਵੀ ਪੜ੍ਹੋ : 36 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਸਤਲੁਜ ਦਰਿਆ ‘ਚ ਵੀ ਵੱਧ ਗਿਆ ਪਾਣੀ ਦਾ ਪੱਧਰ
ਉਨ੍ਹਾਂ ਸਪੱਸ਼ਟ ਕੀਤਾ ਕਿ ਪੂਜਨੀਕ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀਆਂ ਸਿੱਖਿਆਵਾਂ ਅਤੇ ਸੰਦੇਸ਼ ਮੌਜੂਦਾ ਸਮੇਂ ਵਿੱਚ ਸਮਾਜ ਨੂੰ ਜੋੜਨ ਅਤੇ ਇਸ ਨੂੰ ਇੱਕ ਹਾਂਪੱਖੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਅਧਿਆਤਮਿਕ ਅਗਵਾਈ ਨਾ ਸਿਰਫ਼ ਸਮਾਜ ਵਿੱਚ ਭਾਈਚਾਰਾ ਅਤੇ ਏਕਤਾ ਵਧਾਉਂਦੀ ਹੈ, ਸਗੋਂ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਨੂੰ ਨਵੀਂ ਊਰਜਾ ਵੀ ਦਿੰਦੀ ਹੈ।
ਵੀਡੀਓ ਲਈ ਕਲਿੱਕ ਕਰੋ -:























