ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ, ਜਿਸ ਨਾਲ ਬਿਆਸ ਦਰਿਆ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਪਾਰ ਹੋ ਗਿਆ ਹੈ ਤੇ ਲਗਾਤਾਰ ਵਧ ਰਿਹਾ ਹੈ। ਬਿਆਸ ਦਰਿਆ ‘ਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ! 100 ਫੁੱਟ ਲੰਮੇ ਪਾੜ ਕਾਰਨ ਆਰਜ਼ੀ ਬੰਨ੍ਹ ਵੀ ਟੁੱਟ ਗਿਆ ਹੈ। ਉਥੇ ਹੀ ਮੰਡ ਇਲਾਕੇ ਦੇ ਨੇੜੇ 16 ਪਿੰਡਾਂ ‘ਚ ਪਾਣੀ ਦਾਖਲ ਹੋਣ ਕਰਕੇ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਫਸਲਾਂ ਤਬਾਹ ਹੋ ਗਈਆਂ ਹਨ। ਪਿੰਡ ਦੇ ਲੋਕ ਸਮਾਨ ਇਕੱਠਾ ਕਰ ਕੇ ਸੁਰੱਖਿਆ ਥਾਵਾਂ ‘ਤੇ ਜਾ ਰਹੇ ਹਨ।
ਇਸ ਦੇ ਨਤੀਜੇ ਵਜੋਂ ਨੇੜਲੇ ਪਿੰਡਾਂ ਅਤੇ ਖੇਤਾਂ ਵਿੱਚ ਹੜ੍ਹ ਆ ਗਿਆ ਹੈ, ਪਾਣੀ ਹੁਣ ਧੁੱਸੀ ਬੰਨ੍ਹ ਤੱਕ ਪਹੁੰਚ ਰਿਹਾ ਹੈ। ਅਧਿਕਾਰੀਆਂ ਮੁਤਾਬਕ ਅੱਜ ਦੁਪਹਿਰ 3 ਵਜੇ ਤੱਕ ਪਾਣੀ ਦਾ ਵਹਾਅ 1,22,000 ਕਿਊਸਿਕ ਦਰਜ ਕੀਤਾ ਗਿਆ ਸੀ, ਜਿਸ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ।

ਗੇਜ ਰੀਡਰ ਉਮੈਦ ਕੁਮਾਰ ਨੇ ਕਿਹਾ ਕਿ ਕੱਲ੍ਹ ਸ਼ਾਮ 6 ਵਜੇ, ਦਰਿਆ ਦਾ ਵਹਾਅ 1,05,000 ਕਿਊਸਿਕ ਸੀ – ਜੋ ਪਹਿਲਾਂ ਹੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੈ – ਜਿਸ ਨਾਲ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। ਅੱਜ ਦੀ ਰੀਡਿੰਗ ਵਿੱਚ ਪਾਣੀ ਦਾ ਪੱਧਰ 740.60 ਦਿਖਾਇਆ ਗਿਆ, ਜੋ ਕਿ 1,22,000 ਕਿਊਸਿਕ ਹੈ।
ਉਨ੍ਹਾਂ ਅੱਗੇ ਕਿਹਾ ਕਿ ਪਾਣੀ ਦੇ ਪੱਧਰ ਵਿੱਚ ਤਬਦੀਲੀਆਂ ਪੂਰੀ ਤਰ੍ਹਾਂ ਕੁਦਰਤੀ ਸਥਿਤੀਆਂ ‘ਤੇ ਨਿਰਭਰ ਕਰਦੀਆਂ ਹਨ ਅਤੇ ਪੌਂਗ ਡੈਮ ਤੋਂ ਹੋਰ ਪਾਣੀ ਛੱਡਣ ਸੰਬੰਧੀ ਕੋਈ ਅਧਿਕਾਰਤ ਸੂਚਨਾ ਨਹੀਂ ਦਿੱਤੀ ਗਈ ਹੈ। ਪਾਣੀ ਦੇ ਪੱਧਰ ਵਿੱਚ ਵਾਧੇ ਕਾਰਨ ਧੁੱਸੀ ਬੰਨ੍ਹ ਦੇ ਅੰਦਰ ਫਸਲਾਂ ਡੁੱਬ ਗਈਆਂ ਹਨ ਅਤੇ ਕਈ ਪਿੰਡਾਂ ਨੂੰ ਨੁਕਸਾਨ ਹੋ ਸਕਦਾ ਹੈ। ਨੀਵੇਂ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਹੈ।
ਇਹ ਵੀ ਪੜ੍ਹੋ : Toll Plaza ਤੋਂ ਰੋਜ਼ਾਨਾ ਸਫਰ ਕਰਨ ਵਾਲਿਆਂ ਨੂੰ ਵੱਡੀ ਰਾਹਤ, ਸ਼ੁਰੂ ਹੋ ਰਿਹਾ Annual Pass, ਹੋਵੇਗੀ ਬੱਚਤ
ਐਸਡੀਐਮ ਬਾਬਾ ਬਕਾਲਾ, ਅਮਨਦੀਪ ਸਿੰਘ ਨੇ ਦੱਸਿਆ ਕਿ ਤਹਿਸੀਲ ਭਰ ਵਿੱਚ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਨਾਇਬ ਤਹਿਸੀਲਦਾਰ ਬਿਆਸ ਮੰਡ ਖੇਤਰ ਵਿੱਚ ਨਿਕਾਸੀ ਕਾਰਜਾਂ ਦੀ ਅਗਵਾਈ ਕਰ ਰਹੇ ਹਨ, ਵਸਨੀਕਾਂ ਅਤੇ ਪਸ਼ੂਆਂ ਨੂੰ ਉੱਚੀ ਜ਼ਮੀਨ ‘ਤੇ ਸਿਫਟ ਕੀਤਾ ਜਾ ਰਿਹਾ ਹੈ। ਹੜ੍ਹ ਨਾਲ ਸਬੰਧਤ ਕਿਸੇ ਵੀ ਐਮਰਜੈਂਸੀ ਦੀ ਨਿਗਰਾਨੀ ਅਤੇ ਜਵਾਬ ਦੇਣ ਲਈ ਤਹਿਸੀਲ ਕੰਪਲੈਕਸ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























