ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਮੂਸਾ ਜਾਣ ਦਾ ਐਲਾਨ ਕੀਤਾ ਹੋਇਆ ਹੈ ਤੇ ਉਥੇ ਮੁੱਖ ਮੰਤਰੀ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕਰਨਾ ਹੈ ਪਰ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਕਿਓਰਿਟੀ ਸਿੱਧੂ ਮੂਸੇਵਾਲਾ ਦੀ ਕੋਠੀ ਦੇ ਬਾਹਰ ਪਹੁੰਚੀ ਹੈ ਤੇ ਉਨ੍ਹਾਂ ਵੱਲੋਂ ਸੁਰੱਖਿਆ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਪਿੰਡ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਹ ਵੀ ਖਬਰ ਹੈ ਕਿ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਪਿੰਡ ਮੂਸੇ ਪੁੱਜੇ ਸਨ ਪਰ ਲੋਕਾਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ ਤੇ ਉਨ੍ਹਾਂ ਨੂੰ ਪੁੱਠੇ ਪੈਰੀਂ ਮੁੜਨਾ ਪਿਆ।
ਦੱਸ ਦੇਈਏ ਕਿ ਮੂਸੇਵਾਲਾ ਦੀ ਐਤਵਾਰ ਸ਼ਾਮ ਨੂੰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ ਤੇ ਭਗਵੰਤ ਮਾਨ ਵੱਲੋਂ ਇੱਕ ਦਿਨ ਪਹਿਲਾਂ ਹੀ ਮੂਸੇਵਾਲਾ ਦੀ ਸੁਰੱਖਿਆ ਘਟਾਈ ਗਈ ਸੀ। ਹਾਲਾਂਕਿ ਜਿਸ ਸਮੇਂ ਹੱਤਿਆ ਹੋਈ, ਮੂਸੇਵਾਲਾ ਨਾਲ ਉਨ੍ਹਾਂ ਦੇ ਦੋਵੇਂ ਗੰਨਮੈਨ ਨਹੀਂ ਸਨ। ਇਸ ਲੀ ਲੈ ਕੇ ਪਰਿਵਾਰ ਅੰਦਰ ਸਰਕਾਰ ਨੂੰ ਲੈ ਕੇ ਨਾਰਾਜ਼ਗੀ ਵੀ ਹੈ।