ਮੋਹਾਲੀ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ । ਇਸ ਧਮਾਕੇ ਸਬੰਧੀ ਉਨ੍ਹਾਂ ਨੇ ਮੰਗਲਵਾਰ ਨੂੰ ਡੀਜੀਪੀ ਸਮੇਤ ਸਾਰੇ ਵੱਡੇ ਅਫਸਰਾਂ ਨਾਲ ਮੀਟਿੰਗ ਕੀਤੀ। CM ਭਗਵੰਤ ਮਾਨ ਨੇ ਪੁਲਿਸ ਅਫਸਰਾਂ ਨਾਲ ਮੀਟਿੰਗ ਮਗਰੋਂ ਦਾਅਵਾ ਕਰਦਿਆਂ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਕੁਝ ਗ੍ਰਿਫਤਾਰੀਆਂ ਕੀਤੀਆਂ ਹਨ ਤੇ ਕੁਝ ਹੋਰ ਹੋ ਜਾਣਗੀਆਂ । ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤੱਕ ਸਭ ਕਲੀਅਰ ਹੋ ਜਾਵੇਗਾ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਅਜਿਹੀ ਸਜ਼ਾ ਦਿੱਤੀ ਜਾਵੇਗੀ ਕਿ ਦੋਸ਼ੀਆਂ ਦੀਆਂ ਅਉਣ ਵਾਲੀਆਂ ਪੀੜ੍ਹੀਆਂ ਵੀ ਇਸਨੂੰ ਯਾਦ ਰੱਖਣਗੀਆਂ ।
ਇਸ ਤੋਂ ਅੱਗੇ CM ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਬਹੁਤ ਕੁਝ ਸਾਫ ਹੋ ਚੁੱਕਿਆ ਹੈ ਤੇ ਸ਼ਾਮ ਤੱਕ ਸਭ ਕਲੀਅਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਡੀਜੀਪੀ ਤੇ ਇੰਟੈਲੀਜੈਂਸ ਨੂੰ ਪੂਰੀ ਡਿਟੇਲ ਇਕੱਠੀ ਕਰਨ ਲਈ ਕਿਹਾ ਹੈ । ਇਸ ਮਾਮਲੇ ਵਿੱਚ ਕੁਝ ਗ੍ਰਿਫਤਾਰੀਆਂ ਹੋ ਗਈਆਂ ਹਨ, ਕੁਝ ਹੋਰ ਹੋਣਗੀਆਂ ।
ਦੱਸ ਦੇਈਏ ਕਿ ਇਸ ਮੀਟਿੰਗ ਤੋਂ ਪਹਿਲਾਂ CM ਭਗਵੰਤ ਮਾਨ ਨੇ ਟਵੀਟ ਕਰਦਿਆਂ ਇੱਕ ਚਿਤਾਵਨੀ ਦਿੱਤੀ ਸੀ। ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਮੋਹਾਲੀ ਵਿੱਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ।
ਵੀਡੀਓ ਲਈ ਕਲਿੱਕ ਕਰੋ -: