ਸਾਲ 2022 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਇਸੇ ਵਿਚਾਲੇ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਰਿਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਕੋਲ ਹੁਣ ਸਿਰਫ ਇੱਕ ਮਹੀਨੇ ਦਾ ਸਮਾਂ ਬਾਕੀ ਹੈ। ਜਿਸ ਕਾਰਨ ਉਨ੍ਹਾਂ ਦੇ ਕਈ ਵੱਡੇ ਆਗੂ ਪੰਜਾਬ ਨੂੰ ਲੁੱਟ ਰਹੇ ਹਨ ਅਤੇ ਅਸੀਂ ਆਪਣੀ ਪਾਰਟੀ ਵਿੱਚ ਕਿਸੇ ਵੀ ਬੇਈਮਾਨ ਆਗੂ ਨੂੰ ਸ਼ਾਮਿਲ ਨਹੀਂ ਕਰਾਂਗੇ।
ਭਗਵੰਤ ਮਾਨ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਆਮ ਆਦਮੀ ਪਾਰਟੀ ਵੱਲੋਂ ਸੋਮਵਾਰ ਨੂੰ ਇੱਕ ਵੱਡਾ ਦਾਅਵਾ ਕੀਤਾ ਗਿਆ ਹੈ। ਪੰਜਾਬ ‘ਆਪ’ ਦੇ ਸਹਿ-ਇੰਚਾਰਜ ਤੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ 4 ਵੱਡੇ ਮੰਤਰੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਉਂਦੇ ਕਿਹਾ ਕਿ ਚਾਰੇ ਮੰਤਰੀਆਂ ‘ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਵਰਗੇ ਗੰਭੀਰ ਇਲਜ਼ਾਮ ਹਨ, ਜਿਸ ਕਾਰਨ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਸ਼ਾਮਿਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ CM ਚਿਹਰਾ ਨਾ ਐਲਾਨਣ ਕਾਰਨ ਕਈ ਵਿਧਾਇਕ ਪਾਰਟੀ ਛੱਡ ਕੇ ਕਾਂਗਰਸ ਵਿੱਚ ਚਲੇ ਗਏ ਹਨ ਪਰ ਹੁਣ ਰਾਘਵ ਚੱਢਾ ਦੇ ਇਸ ਦਾਅਵੇ ਨੇ ਸਿਆਸਤ ਦੀ ਦੁਨੀਆ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: