ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਐਤਵਾਰ ਨੂੰ ਨਸ਼ਿਆਂ ਖ਼ਿਲਾਫ਼ ਇੱਕ ਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੀ.ਐਮ ਮਾਨ ਖੁਦ ਪਹੁੰਚੇ । ਉਨ੍ਹਾਂ ਕਿਹਾ ਕਿ ਮੈਂ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਦਾ ਕਸੂਰ ਨਹੀਂ ਮੰਨਦਾ । ਉਨ੍ਹਾਂ ਨੂੰ ਬੇਰੁਜ਼ਗਾਰੀ ਦਾ ਅਜਿਹਾ ਮਾਹੌਲ ਮਿਲ ਗਿਆ । ਡਿਗਰੀਆਂ ਲੈ ਕੇ ਘਰ ਮੁੜਦੇ ਸਨ। ਜਿਸ ਕਾਰਨ ਕੁਝ ਨਸ਼ਾ ਲੈਣ ਲੱਗ ਪਏ ਤੇ ਕੁਝ ਵਿਦੇਸ਼ ਚਲੇ ਗਏ । ਖਾਲੀ ਮਨ ਸ਼ੈਤਾਨ ਦਾ ਘਰ ਹੁੰਦਾ ਹੈ। ਇਸ ਮੌਕੇ ਉਨ੍ਹਾਂ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ।
ਜੇਕਰ ਉਨ੍ਹਾਂ ਨੂੰ ਕੰਮ ‘ਤੇ ਲਗਾ ਦਿੱਤਾ ਜਾਵੇ, ਡਿਗਰੀ ਮੁਤਾਬਕ ਉਹ ਅਫ਼ਸਰ ਬਣ ਜਾਣ ਤਾਂ ਇੱਥੇ ਨਸ਼ਿਆਂ ਲਈ ਕੋਈ ਥਾਂ ਨਹੀਂ ਬਚੇਗੀ । ਪੰਜਾਬ ਦੀ ਧਰਤੀ ਇੰਨੀ ਉਪਜਾਊ ਹੈ ਕਿ ਇੱਥੇ ਤੁਸੀਂ ਜੋ ਚਾਹੋ ਬੀਜ ਸਕਦੇ ਹੋ, ਪਰ ਇੱਥੇ ਨਫ਼ਰਤ ਲਈ ਕੋਈ ਥਾਂ ਨਹੀਂ ਹੈ। ਇਸ ਦੌਰਾਨ ਸੀਐਮ ਮਾਨ ਵੱਲੋਂ ‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂਗੇ ਤੇ ਪੜ੍ਹਾਂਗੇ’ ਦਾ ਨਾਅਰਾ ਦਿੱਤਾ ਗਿਆ ।
ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਦੂਜਾ ਵੱਡਾ ਐਲਾਨ, LPG ਗੈਸ ਸਿਲੰਡਰ ‘ਤੇ ਮਿਲੇਗੀ 200 ਰੁਪਏ ਸਬਸਿਡੀ
ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਾ ਖਤਮ ਕਰਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ । ਉਨ੍ਹਾਂ ਕਿਹਾ ਕਿ ਸਾਈਕਲ ਰੈਲੀ ਵਿੱਚ ਪਹੁੰਚੇ ਸਭ ਲੋਕਾਂ ਦੇ ਜੋਸ਼ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਹੈ ਕਿ ਤੁਸੀਂ ਸਾਰੇ ਸੱਚਮੁੱਚ ਪੰਜਾਬ ਦੇ ਹੱਕ ਵਿੱਚ ਆਏ ਹੋ। ਉਨ੍ਹਾਂ ਕਿਹਾ ਕਿ ਬਾਕੀ ਦੇ ਕੰਮ ਬਾਅਦ ਵਿੱਚ ਪਹਿਲਾਂ ਸਿਹਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦਿਮਾਗ ਅਤੇ ਸਿਹਤ ਤੰਦਰੁਸਤ ਹੋਵੇਗੀ ਤਾਂ ਹੀ ਪੰਜਾਬ ਲਈ ਅਸੀਂ ਸੋਚ ਸਕਾਂਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ CM ਮਾਨ ਨੇ ਪੰਜਾਬ ਪੁਲਿਸ ਦੇ ਅਫਸਰਾਂ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਨੇ ਸਪੈਸ਼ਲ ਟਾਸ੍ਕ ਫੋਰਸ ਨੂੰ ਇਸਦੇ ਲਈ ਸਖਤੀ ਵਰਤਣ ਦੇ ਆਦੇਸ਼ ਦਿੱਤੇ। ਬਾਰਡਰ ਜ਼ਿਲ੍ਹਿਆਂ ਵਿੱਚ 2-2 STF ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। SSP, ਪੁਲਿਸ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਨੂੰ STF ਨੂੰ ਸਹਿਯੋਗ ਦੇਣ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: