ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਇੱਕ ਵਾਰ ਫਿਰ ਤੋਂ ਦਿੱਲੀ ਦੌਰੇ ਤੇ ਜਾ ਰਹੇ ਹਨ। CM ਮਾਨ ਵੀਰਵਾਰ ਦੁਪਹਿਰ 3 ਵਜੇ ਤੱਕ ਦਿੱਲੀ ਪਹੁੰਚ ਜਾਣਗੇ । ਦੱਸ ਦੇਈਏ ਕਿ ਦਿੱਲੀ ਦੌਰੇ ਦੌਰਾਨ CM ਭਗਵੰਤ ਮਾਨ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਵਿਚਾਰ ਕਰਨ ਦੇ ਲਈ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੀਟਿੰਗ ਕਰਨਗੇ।
ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਦੀ ਇਹ ਮੀਟਿੰਗ ਦੁਪਹਿਰ 3 ਵਜੇ ਦੇ ਕਰੀਬ ਹੋਵੇਗੀ । ਇਸ ਤੋਂ ਇਲਾਵਾ CM ਮਾਨ ਸ਼ਾਮ 4.30 ਵਜੇ ਸ਼੍ਰਮ ਸ਼ਕਤੀ ਭਵਨ ਵਿਖੇ ਇੱਕ ਮੀਟਿੰਗ ਕਰਨਗੇ, ਜਿਸ ਤੋਂ ਬਾਅਦ ਉਹ ਸ਼ਾਮ ਤੱਕ ਪੰਜਾਬ ਵਾਪਸ ਆ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: