ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਸ ਦੀ ਸ਼ੁਰੂਆਤ 1 ਜੁਲਾਈ ਤੋਂ ਹੋਵੇਗੀ। ਉਨ੍ਹਾਂ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਇਸ ਵਿੱਚ ਕੋਈ ਕੈਟੇਗਰੀ ਨਹੀਂ ਹੋਵੇਗੀ। ਗਰੀਬ ਤੋਂ ਲੈ ਕੇ ਅਮੀਰ ਪਰਿਵਾਰਾਂ ਨੂੰ 2 ਮਹੀਨੇ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਜਿਸ ਪਰਿਵਾਰ ਦਾ ਬਿੱਲ 2 ਮਹੀਨੇ ਵਿੱਚ 600 ਯੂਨਿਟ ਤੋਂ ਵੱਧ ਆਵੇਗਾ, ਉਸ ਨੂੰ ਪੂਰਾ ਬਿਲ ਦੇਣਾ ਪਵੇਗਾ ।
ਹਾਲਾਂਕਿ ਪਹਿਲਾਂ ਤੋਂ 200 ਯੂਨਿਟ ਛੋਟ ਲੈ ਰਹੇ SC, BC ਅਤੇ ਗਰੀਬੀ ਰੇਖਾ ਤੋਂ ਹੇਠਾਂ BPL ਪਰਿਵਾਰਾਂ ਨੂੰ ਹੁਣ ਹਰ ਮਹੀਨੇ 300 ਯੂਨਿਟ ਬਿਜਲੀ ਫ੍ਰੀ ਮਿਲੇਗੀ । ਉਸ ਦੇ ਉਪਰ ਉਹ ਜਿੰਨੀ ਵੀ ਬਿਜਲੀ ਖਰਚ ਕਰਨਗੇ, ਉਨ੍ਹਾਂ ਨੂੰ ਸਿਰਫ ਉਸ ਦਾ ਹੀ ਬਿੱਲ ਦੇਣਾ ਪਵੇਗਾ। ਮਤਲਬ ਉਨ੍ਹਾਂ ਨੂੰ ਪੂਰਾ ਬਿੱਲ ਨਹੀਂ ਭਰਨਾ ਪਵੇਗਾ। ਮਾਨ ਨੇ ਕਿਹਾ ਕਿ ਕਿਸੇ ਵੀ ਸਰਕਾਰ ਕੋਲ ਪੈਸਿਆਂ ਦੀ ਕਮੀ ਨਹੀਂ ਹੁੰਦੀ ਸਿਰਫ ਨੀਅਤ ਸਾਫ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਵੱਡਾ ਐਲਾਨ ਅੱਜ, 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫਤ ਬਿਜਲੀ
ਇਸ ਤੋਂ ਇਲਾਵਾ ਸਰਕਾਰ ਵਪਾਰਕ ਅਤੇ ਉਦਯੋਗਿਕ ਬਿਜਲੀ ਦੇ ਰੇਟ ਨਹੀਂ ਵਧਾਏਗੀ। ਇਸ ਦੇ ਨਾਲ ਹੀ ਕਿਸਾਨਾਂ ਨੂੰ ਮੁਫਤ ਬਿਜਲੀ ਵੀ ਮਿਲਦੀ ਰਹੇਗੀ । ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ 2 ਕਿਲੋਵਾਟ ਦਾ ਲੋਡ ਰੱਖਣ ਵਾਲੇ ਪਰਿਵਾਰਾਂ ਦੇ 31 ਦਸੰਬਰ 2021 ਤੱਕ ਦੇ ਸਾਰੇ ਪੁਰਾਣੇ ਬਿੱਲ ਮੁਆਫ ਕਰ ਦਿੱਤੇ ਗਏ ਹਨ । ਸੀਐਮ ਮਾਨ ਨੇ ਇਹ ਐਲਾਨ ਪੀਐਸਟੀਸੀਐਲ ਵਿਚ ਭਰਤੀ 718 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਕੀਤਾ । ਉਨ੍ਹਾਂ ਕਿਹਾ ਕਿ ਸਰਕਾਰਾਂ ਕੋਲ ਪੈਸੇ ਦੀ ਕਮੀ ਨਹੀਂ ਨੀਅਤ ਦੀ ਕਮੀ ਹੁੰਦੀ ਹੈ।
ਇਸ ਤੋਂ ਅੱਗੇ CM ਮਾਨ ਨੇ ਕਿਹਾ ਕਿ ਪੰਜਾਬ ’ਤੇ 3 ਲੱਖ ਕਰੋੜ ਦਾ ਕਰਜ਼ਾ ਹੈ। ਇਹ ਗਿਆ ਕਿੱਥੇ? ਪੰਜਾਬ ਵਿੱਚ ਕੋਈ ਨਵਾਂ ਕਾਲਜ, ਸਕੂਲ, ਹਸਪਤਾਲ ਜਾਂ ਯੂਨੀਵਰਸਿਟੀ ਤਾਂ ਬਣੀ ਨਹੀਂ ਅਤੇ ਸੜਕਾਂ ਵੀ ਪ੍ਰਾਈਵੇਟ ਕੰਪਨੀਆਂ ਬਣਾਉਂਦੀਆਂ ਹਨ ਪਰ ਇਹ ਕਰਜ਼ਾ ਕਿੱਥੇ ਗਿਆ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸਭ ਪਤਾ ਹੈ ਕਿ ਇਹ ਕਰਜ਼ਾ ਕਿੱਥੇ ਹੈ, ਜਿਸ ਦੀ ਰਿਕਵਰੀ ਕੀਤੀ ਜਾਵੇਗੀ। ਜਨਤਾ ਦੇ ਪੈਸੇ ਨੂੰ ਇੰਝ ਹੀ ਨਹੀਂ ਛੱਡਿਆ ਜਾ ਸਕਦਾ। ਲੋਕਾਂ ਦਾ ਪੈਸਾ ਲੋਕਾਂ ’ਤੇ ਹੀ ਖਰਚ ਕੀਤਾ ਜਾਵੇਗਾ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”