ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਘਿਰੀ ਮਾਨ ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ 40 VIPs ਦੀ ਸੁਰੱਖਿਆ ਵਾਪਸ ਕਰ ਦਿੱਤੀ ਹੈ। ਹਾਲਾਂਕਿ, ਇਸ ਵਾਰ ਸੁਰੱਖਿਆ ਘੇਰਾ ਵਾਪਸ ਕਰਦੇ ਹੋਏ ਸਰਕਾਰ ਨੇ ਇਹ ਸਾਵਧਾਨੀ ਵਰਤੀ ਹੈ ਕਿ ਕਿਸੇ ਵੀ VIP ਦਾ ਨਾਮ ਜਨਤਕ ਨਾ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਬੀਤੇ ਸ਼ਨੀਵਾਰ ਨੂੰ ਪੰਜਾਬ ਸਰਕਾਰ ਵੱਲੋਂ 424 ਲੋਕਾਂ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਨਾਂ ਵੀ ਜਨਤਕ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਐਤਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਇਸ ਤੋਂ ਸਬਕ ਲੈਂਦੇ ਹੋਏ ਹੁਣ ਪੰਜਾਬ ਸਰਕਾਰ ਨੇ 40 ਲੋਕਾਂ ਦੀ ਸੁਰੱਖਿਆ ਵਾਪਸ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਮੂਸੇਵਾਲਾ ਦੇ ਘਰ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਸੂਤਰਾਂ ਮੁਤਾਬਕ ਸਰਕਾਰ ਵੱਲੋਂ ਹੁਣ ਹਰ ਮਹੀਨੇ ਸੁਰੱਖਿਆ ਕਵਰ ਹਾਸਿਲ ਕਰਨ ਵਾਲੇ VIPs ਵੱਲੋਂ ਖਤਰੇ ਦੀ ਸਮੀਖਿਆ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸੂਬੇ ਦੇ ਸਾਰੇ VIPs ਜੋ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਦੀ ਮੰਗ ਕਰ ਰਹੇ ਹਨ, ਨੂੰ ਤੁਰੰਤ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਤੇ ਇਸ ਸਬੰਧ ਵਿੱਚ ਬਾਅਦ ਵਿੱਚ ਜਾਂਚ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: