ਪੰਜਾਬ ਵਿੱਚ ਹੂੰਝਾਫੇਰ ਜਿੱਤ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹ ਪੰਜਾਬ ਦੇ 17ਵੇਂ ਮੁੱਖ ਮੰਤਰੀ ਹੋਣਗੇ। ਦੁਪਹਿਰ 12.30 ਵਜੇ ਹੋਣ ਵਾਲੇ ਇਸ ਸਮਾਗਮ ਵਿੱਚ ਪੂਰੇ ਪੰਜਾਬ ਵਿੱਚੋਂ ਦੋ ਲੱਖ ਲੋਕਾਂ ਦੇ ਇਕੱਠੇ ਹੋਣ ਦੀ ਉਮੀਦ ਹੈ। ਭਗਵੰਤ ਮਾਨ ਅੱਜ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਲਈ ਰਵਾਨਾ ਹੋ ਗਏ ਹਨ। ਰਵਾਨਾ ਹੋਣ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ।
ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਸੂਰਜ ਦੀ ਸੁਨਿਹਰੀ ਕਿਰਨ ਅੱਜ ਇੱਕ ਨਵੀਂ ਸਵੇਰ ਲੈ ਕੇ ਆਈ ਹੈ। ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ। ਸ਼ਹੀਦ ਭਗਤ ਸਿੰਘ ਜੀ ਦੀ ਸੋਚ ‘ਤੇ ਪਹਿਰਾ ਦੇਣ ਲਈ ਮੈਂ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਰਿਹਾ ਹਾਂ।”
ਇਹ ਵੀ ਪੜ੍ਹੋ: ਸੋਨੀਆ ਗਾਂਧੀ ਦਾ ਵੱਡਾ ਐਕਸ਼ਨ, ਨਵਜੋਤ ਸਿੱਧੂ ਸਣੇ 5 ਰਾਜਾਂ ਦੇ ਪਾਰਟੀ ਪ੍ਰਧਾਨਾਂ ਦੀ ਕੀਤੀ ਛੁੱਟੀ
ਦੱਸ ਦੇਈਏ ਕਿ ਖਟਕੜ ਕਲਾਂ ਵਿੱਚ ਕਰੀਬ 13 ਏਕੜ ਵਿੱਚ ਪੰਡਾਲ ਬਣਾਇਆ ਗਿਆ ਹੈ । ਜਿਸ ਵਿੱਚ 3 ਸਟੇਜ ਬਣਾਏ ਗਏ ਹਨ । ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬੀਐੱਲ ਪੁਰੋਹਿਤ ਪਹਿਲੀ ਸਟੇਜ ‘ਤੇ ਹੋਣਗੇ। ਦੂਜੇ ਨੰਬਰ ‘ਤੇ CM ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਕੈਬਨਿਟ ਬੈਠੇਗੀ । ਤੀਜੇ ਨੰਬਰ ‘ਤੇ ਪੰਜਾਬ ਦੇ ਸਾਰੇ 116 ਵਿਧਾਇਕਾਂ ਲਈ ਕੁਰਸੀ ਰੱਖੀ ਗਈ ਹੈ। ਸੁਰੱਖਿਆ ਲਈ ਕਰੀਬ 10,000 ਹਜ਼ਾਰ ਤਾਇਨਾਤ ਕੀਤੇ ਗਏ ਹਨ । ਸਹੁੰ ਚੁੱਕ ਸਮਾਗਮ 100 ਏਕੜ ਦੀ ਜਗ੍ਹਾ ਵਿੱਚ ਹੋ ਰਿਹਾ ਹੈ। ਜਿਸ ਵਿੱਚ 40 ਏਕੜ ਵਿੱਚ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: