ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਹਨ। CM ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਧੂਰੀ ਪਹੁੰਚੇ CM ਭਗਵੰਤ ਮਾਨ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਜਿਹੜਾ ਪੈਂਨ ਸਾਡੇ ਹੱਥ ਫੜ੍ਹਾਇਆ ਹੈ ਉਹ ਹਮੇਸ਼ਾਂ ਲੋੜਵੰਦਾਂ ਦੇ ਹੱਕ ਵਿੱਚ ਚੱਲੇਗਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਦਰਸ਼ਨ ਕੀਤੇ ਜਾਣ ਸਬੰਧੀ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਅਜੇ ਅਫ਼ਸਰ ਕੁਰਸੀਆਂ ‘ਤੇ ਬੈਠੇ ਹਨ ਸਾਨੂੰ ਥੋੜ੍ਹਾ ਜਿਹਾ ਸਮਾਂ ਦਿਓ ਸਭ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਦਸ਼ਨਕਾਰੀ ਥੋੜ੍ਹਾ ਜਿਹਾ ਸਬਰ ਕਰਨ, ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜਿਹੜੀ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ । ਉਨ੍ਹਾਂ ਕਿਹਾ ਪੰਜਾਬ ਨੂੰ ਜਲਦ ਹੀ ਦੁਬਾਰਾ ਰੰਗਲਾ ਪੰਜਾਬ ਬਣਾਇਆ ਜਾਵੇਗਾ।
ਇਸ ਤੋਂ ਅੱਗੇ CM ਮਾਨ ਨੇ ਦੱਸਿਆ ਕਿ ਪੰਜਾਬ ਦੇ ਸਮੁੱਚੇ ਜ਼ਿਲ੍ਹਿਆਂ ਵਿੱਚ CM ਦਫ਼ਤਰ ਖੋਲ੍ਹੇ ਜਾਣਗੇ ਅਤੇ ਨੋਡਲ ਅਫਸਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਸ਼ਿਕਾਇਤ ਲਈ ਚੰਡੀਗੜ੍ਹ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਹਰ ਜ਼ਿਲ੍ਹੇ ਵਿੱਚ ਹੀ ਮੁੱਖ ਮੰਤਰੀ ਦਾ ਦਫ਼ਤਰ ਬਣਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਇਨ੍ਹਾਂ ਦਫਤਰਾਂ ਵਿੱਚ ਜਿਹੜੇ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣਗੇ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਕੰਪਿਊਟਰ ਵਿੱਚ ਦਰਜ ਕਰਨਗੇ।
ਇਹ ਵੀ ਪੜ੍ਹੋ: ਚੜੂਨੀ ਦੀ ਸਰਕਾਰ ਨੂੰ ਚੇਤਾਵਨੀ ‘ਘੱਟੋ-ਘੱਟ 6 ਘੰਟੇ ਦਿਓ ਬਿਜਲੀ ਦੀ ਸਪਲਾਈ, ਨਹੀਂ ਤਾਂ ਕਰਾਂਗੇ ਸੰਘਰਸ਼’
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ । ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਸਮੇਂ ਸਿਰ ਖਰੀਦ ਕੀਤੀ ਜਾਵੇਗੀ ਉਥੇ ਹੀ ਮਿੱਥੇ ਸਮੇਂ ਅਨੁਸਾਰ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਕਰਨ ਲਈ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਜੇਕਰ ਫਿਰ ਵੀ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਕਿਸਾਨਾਂ ਨੂੰ ਪੇਸ਼ ਆਉਂਦੀ ਹੈ ਤਾਂ ਉਹ ਇਸ ਸਬੰਧੀ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰਾਂ ਦੇ ਧਿਆਨ ਵਿੱਚ ਇਹ ਸਮੱਸਿਆ ਲਿਆਉਣ ਤਾਂ ਜੋ ਇਸ ਸਮੱਸਿਆ ਦਾ ਹੱਲ ਕੀਤਾ ਜਾ ਸਕੇ ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”