ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ। ਜਿਸਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾ ਕੇ ਕੈਂਪੇਨ ਕੀਤੀ ਜਾ ਰਹੀ ਹੈ। ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਇੱਕ-ਦੂਜੇ ‘ਤੇ ਹਮਲਾ ਬੋਲਿਆ ਜਾ ਰਿਹਾ ਹੈ। ਇਸੇ ਵਿਚਾਲੇ ਹੁਣ ਭਗਵੰਤ ਮਾਨ ਵੱਲੋਂ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ ਕਿਉਂਕਿ ਉਹ ਡਰੇ ਹੋਏ ਹਨ ਅਤੇ ਉਹ ਚਮਕੌਰ ਸਾਹਿਬ ਅਤੇ ਭਦੌੜ ਦੋਵਾਂ ਸੀਟਾਂ ਤੋਂ ਹਾਰ ਜਾਣਗੇ।
ਉਨ੍ਹਾਂ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਮੁੱਖ ਮੰਤਰੀ ਦੇ ਚਿਹਰੇ ਲਈ ਸਾਡੀ ਚੋਣ ‘ਤੇ ਸ਼ੱਕ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਵੀ ਸਾਡੀ ਰੀਸ ਨਾਲ ਆਪਣੇ ਸੀਐਮ ਚਿਹਰੇ ਲਈ ਵੀ ਲੋਕਾਂ ਤੋਂ ਰਾਇ ਮੰਗ ਰਹੇ ਹਨ । ਉਨ੍ਹਾਂ ਕਿਹਾ ਕਿ ਸਾਡੀ ਤਰਜ਼ ‘ਤੇ ਚੱਲ ਕੇ ਕਾਂਗਰਸ ਸਾਡੇ ਤੋਂ ਰਾਜਨੀਤੀ ਸਿੱਖ ਰਹੀ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਕਿਸੇ ਨੂੰ ਵੀ ਆਪਣਾ CM ਚਿਹਰਾ ਬਣਾਵੇ, ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਨਹੀਂ ਆਵੇਗੀ।
ਇਹ ਵੀ ਪੜ੍ਹੋ: ਪੰਜਾਬ ‘ਚ ਅੱਜ ਪੈ ਸਕਦਾ ਹੈ ਮੀਂਹ, 4 ਅਤੇ 5 ਫਰਵਰੀ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਵੱਲੋਂ ਹਲਕੇ ਧੂਰੀ ਤੋਂ ਚੋਣ ਲੜਨ ਦਾ ਫੈਸਲਾ ਕਰਨ ਤੋਂ ਬਾਅਦ ਚੰਨੀ ਨੇ ਚਮਕੌਰ ਸਾਹਿਬ ਤੋਂ ਇਲਾਵਾ ਸੰਗਰੂਰ ਦੀ ਭਦੌੜ ਸੀਟ ਤੋਂ ਵੀ ਚੋਣ ਲੜਨ ਦਾ ਐਲਾਨ ਕੀਤਾ । ਇਸ ਨੂੰ ਚੰਨੀ ਵੱਲੋਂ ਸੰਗਰੂਰ ‘ਤੇ ਮਾਨ ਦੀ ਪਕੜ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਸ਼ਾਇਦ ਇਸ ਲਈ 2 ਸੀਟਾਂ ਤੋਂ ਚੋਣ ਲੜ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਉਹ ਦੋਵੇਂ ਸੀਟਾਂ ਤੋਂ ਹਾਰ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: