ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 12 ਅਪ੍ਰੈਲ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਦਿੱਤੀ ਹੈ। ਸੂਬਾ ਸਰਕਾਰ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਗ੍ਰਹਿ ਮੰਤਰੀ ਨਾਲ ਮੀਟਿੰਗ ਵਿੱਚ ਸਰਹੱਦ ਪਾਰੋਂ ਤਸਕਰੀ ਦੇ ਖਤਰੇ ਨੂੰ ਜੜ੍ਹੋਂ ਪੁੱਟਣ ਦੇ ਮੁੱਦੇ ‘ਤੇ ਚਰਚਾ ਕਰਨਗੇ । ਭਗਵੰਤ ਮਾਨ ਕੇਂਦਰੀ ਮੰਤਰੀ ਕੋਲ ਤਸਕਰੀ ਦੇ ਖਾਤਮੇ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਤਕਨੀਕ ਵਾਲੇ ਉਪਕਰਨ ਮੁਹੱਈਆ ਕਰਵਾਉਣ ਦਾ ਮੁੱਦਾ ਵੀ ਚੁੱਕਣਗੇ।
ਸੂਬੇ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸੁਰੱਖਿਆ ਏਜੰਸੀਆਂ ਨਾਲ ਬੈਠਕ ਕਰਕੇ ਸਰਹੱਦੀ ਸਥਿਤੀ ਅਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਖਤਮ ਕਰਨ ਦੇ ਮੁੱਦੇ ‘ਤੇ ਚਰਚਾ ਕੀਤੀ। ਇੱਕ ਸਰਕਾਰੀ ਰੀਲੀਜ਼ ਅਨੁਸਾਰ ਇਸ ਮੀਟਿੰਗ ਵਿੱਚ ਦੋਵਾਂ ਆਗੂਆਂ ਦੇ ਨਾਲ ਸਰਹੱਦੀ ਪਿੰਡਾਂ ਦੇ ਸਰਪੰਚ ਅਤੇ ਪੰਚ ਵੀ ਹਾਜ਼ਰ ਸਨ।
ਰਾਜਪਾਲ ਨੇ ਇਸ ਮੀਟਿੰਗ ਵਿੱਚ ਕਿਹਾ ਕਿ ਇਸ ਮੀਟਿੰਗ ਦਾ ਏਜੰਡਾ ਇਨ੍ਹਾਂ ਜ਼ਿਲ੍ਹਿਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇੱਕ ਮਜ਼ਬੂਤ ਪ੍ਰਣਾਲੀ ਵਿਕਸਿਤ ਕਰਨਾ ਹੈ, ਖਾਸ ਕਰਕੇ ਜਦੋਂ ਗੁਆਂਢੀ ਦੇਸ਼ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੁਰੋਹਿਤ ਨੇ ਕਿਹਾ ਕਿ ਸਰਹੱਦੀ ਖੇਤਰਾਂ ਦੇ ਨੌਜਵਾਨਾਂ ਦੀ ਸ਼ਕਤੀਆਂ ਨੂੰ ਸਕਾਰਾਤਮਕ ਅਤੇ ਚੰਗੇ ਕੰਮਾਂ ਵੱਲ ਜੋੜਨ ਲਈ ਜਲਦੀ ਹੀ ਅਗਨੀਪਥ ਨਾਂ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ। ਇਸ ਸਕੀਮ ਤਹਿਤ ਨੌਜਵਾਨਾਂ ਨੂੰ 4 ਤੋਂ 6 ਸਾਲ ਤੱਕ ਫੌਜ ਵਿੱਚ ਸਿਖਲਾਈ ਅਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।
ਰਾਜਪਾਲ ਨੇ ਅੱਗੇ ਕਿਹਾ ਕਿ ਮੈਂ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹਿੱਤਾਂ ਦੇ ਮੁੱਦੇ ਭਾਰਤ ਸਰਕਾਰ ਕੋਲ ਉਠਾਉਣ ਲਈ ਕੀਤੇ ਗਏ ਹਰ ਯਤਨ ਨੂੰ ਦਿਲੋਂ ਸਮਰਥਨ ਦੇਵਾਂਗਾ”, ਰਾਜਪਾਲ ਨੇ ਇਹ ਵੀ ਕਿਹਾ ਕਿ ਉਹ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਹਰ 3 ਮਹੀਨਿਆਂ ਬਾਅਦ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਦੇਸ਼ ਦੀ ਸੁਰੱਖਿਆ ਦੇ ਮੁੱਦੇ ‘ਤੇ ਕੋਈ ਸਮਝੌਤਾ ਨਹੀਂ ਚਾਹੁੰਦਾ। ਇਸ ਲਈ 12 ਅਪ੍ਰੈਲ ਨੂੰ ਮੈਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਾਂਗਾ। ਮੈਂ ਡਰੋਨਾਂ ਰਾਹੀਂ ਸਰਹੱਦ ਪਾਰ ਅਪਰਾਧਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਤਕਨਾਲੋਜੀ ਪ੍ਰਣਾਲੀ ਮੁਹੱਈਆ ਕਰਵਾਉਣ ਦੇ ਮੁੱਦੇ ‘ਤੇ ਉਨ੍ਹਾਂ ਨਾਲ ਗੱਲ ਕਰਾਂਗਾ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”