ਮੰਗਲਵਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ, ਉਨ੍ਹਾਂ ਨੂੰ ਛਾਤੀ ਦੇ ਦਰਦ ਦੀ ਸ਼ਿਕਾਇਤ ਤੋਂ ਬਾਅਦ ਸਰਕਾਰੀ ‘ਚ ਦਾਖਲ ਕਰਵਾਇਆ ਗਿਆ।

ਰਿਪੋਰਟਾਂ ਮੁਤਾਬਕ, ਬਲਵੰਤ ਸਿੰਘ ਰਾਜੋਆਣਾ ਦੀ ਅਚਾਨਕ ਸਿਹਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਣਾ ਪਿਆ। ਇਸ ਤੋਂ ਪਹਿਲਾ ਵੀ ਛਾਤੀ ਦੇ ਦਰਦ ਦੇ ਕਾਰਨ ਬਲਵੰਤ ਸਿੰਘ ਰਾਜੋਆਣਾ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਵਿੱਚ ਬੰਦ ਹੋਇਆ ਨੂੰ 26 ਸਾਲ ਪੂਰੇ ਹੋ ਗਏ ਹਨ। ਉਨ੍ਹਾਂ ਨੂੰ 22 ਦਸੰਬਰ 1995 ਨੂੰ ਗ੍ਰਿਫਤਾਰ ਕੀਤਾ ਗਿਆ ਸੀ। 26 ਸਾਲ ਪੂਰੇ ਹੋਣ ਮੌਕੇ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਨੇ ਫੇਸਬੁੱਕ ‘ਤੇ ਇੱਕ ਭਾਵੁਕ ਕਰ ਦੇਣ ਵਾਲੀ ਪੋਸਟ ਪਾਈ ਸੀ ਤੇ ਉਨ੍ਹਾਂ ਦੀ ਰਿਹਾਈ ਲਈ ਅਰਦਾਸ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”


















