ਪੰਜਾਬ ਵਿੱਚ ਮੀਂਹ ਨੇ ਇੱਕ ਵਾਰ ਫਿਰ ਤੋਂ ਦਸਤਕ ਦੇ ਦਿੱਤੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ । ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਭਾਖੜਾ ਵਿੱਚ ਪਾਣੀ ਦਾ ਪੱਧਰ ਵੱਧ ਕੇ 1650.87 ਫੁੱਟ ਹੋ ਗਿਆ ਹੈ। ਜਿਸ ਦੇ ਮੱਦੇਨਜ਼ਰ SDM ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕੇ ਖਾਲੈ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।
ਦਰਅਸਲ, SDM ਨੇ ਕਿਹਾ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਵਧਦਾ ਜਾ ਰਿਹਾ ਹੈ। ਡੈਮ ਦਾ ਪਾਣੀ 1650.87 ਫੁੱਟ ਹੋ ਗਿਆ ਹੈ। ਨੰਗਲ ਡੈਮ ਤੋਂ ਨਿਕਲਣ ਵਾਲੀਆਂ ਸਾਰੀਆਂ ਨਹਿਰਾਂ ਫੁੱਲ ਕੈਪਿਸਟੀ ਵਿੱਚ ਵਹਿ ਰਹੀਆਂ ਹਨ। ਉਨ੍ਹਾਂ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਦਰਿਆ ਵਿੱਚ ਪਾਣੀ ਛੱਡਣ ਤੇ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਦੀ ਪੂਰੀ ਸੰਭਾਵਨਾ ਹੈ। ਜਿਸ ਕਾਰਨ ਸਤਲੁਜ ਦੇ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹ ਵਾਲੀ ਸਥਿਤੀ ਪੈਦਾ ਹੋ ਸਕਦੀ ਹੈ। SDM ਨੇ ਕਿਹਾ ਕਿ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕੇ ਖਾਲੀ ਕਰਵਾਏ ਜਾਣ ਤਾਂ ਜੋ ਲੋਕ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਰੱਖਿਅਤ ਥਾਵਾਂ ‘ਤੇ ਚਲੇ ਜਾਣ।
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 22 ਜੁਲਾਈ ਤੋਂ 24 ਜੁਲਾਈ ਤੱਕ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਜ਼ਿਲ੍ਹਿਆਂ ਦੀਆਂ ਟੀਮਾਂ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦੇ ਆਸ-ਪਾਸ ਦੇ ਇਲਾਕਿਆਂ ਦੀ ਨਿਗਰਾਨੀ ਕਰ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: