ਈਡੀ ਪੰਜਾਬ ਦੇ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਆਪਣੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਕਰ ਰਹੀ ਹੈ। ਭਾਰਤ ਭੂਸ਼ਣ ਆਸ਼ੂ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ। ਜਿੱਥੇ ਹੁਣ ਤੱਕ ਲਗਾਤਾਰ ਪੁੱਛਗਿੱਛ ਜਾਰੀ ਹੈ।
ਈਡੀ ਦੇ ਸੂਤਰਾਂ ਮੁਤਾਬਕ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ‘ਤੇ ਕਰੀਬ 2,000 ਕਰੋੜ ਰੁਪਏ ਦੇ ਟੈਂਡਰ ‘ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਸਨ।
ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਸਨ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਜਾਣਕਾਰੀ ਮੁਤਾਬਕ ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਪੇਸ਼ ਹੋਣ ਲਈ ਕਿਹਾ ਸੀ।
ਇਹ ਵੀ ਪੜ੍ਹੋ : ਪੈਰਿਸ ਓਲੰਪਿਕ ‘ਚ ਭਾਰਤ ਦਾ ਤੀਜਾ ਮੈਡਲ, ਨਿਸ਼ਾਨੇਬਾਜ਼ Swapnil Kusale ਨੇ ਜਿੱਤਿਆ ਕਾਂਸੀ ਦਾ ਤਗ਼ਮਾ
ਇਸ ਮਾਮਲੇ ‘ਚ ਕਰੀਬ ਦੋ ਮਹੀਨੇ ਪਹਿਲਾਂ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਤਤਕਾਲੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਕੁਝ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਸਨ। ਹੁਣ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਨੇ ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਸ਼ੂ ‘ਤੇ 2,000 ਕਰੋੜ ਰੁਪਏ ਦੇ ਟੈਂਡਰ ਘੋਟਾਲੇ ਦਾ ਵੀ ਦੋਸ਼ ਹੈ।
ਵੀਡੀਓ ਲਈ ਕਲਿੱਕ ਕਰੋ -: