ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਉਪ ਚੋਣ ਵਿੱਚ ਜਿੱਤ ਦਰਜ ਕੀਤੀ ਹੈ। ਹਾਰ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਵਰਕਿੰਗ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ 10637 ਵੋਟਾਂ ਨਾਲ ਜਿੱਤੇ ਨੇ, ਮੇਰੀ ਹਾਰ ਲਈ ਮੈਂ ਹੀ ਜ਼ਿੰਮੇਵਾਰ ਹਾਂ।
ਦੱਸ ਦੇਈਏ ਕਿ ‘ਆਪ’ ਦੀ ਜਿੱਤ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਅੰਦਰੂਨੀ ਕਲੇਸ਼ ਦੀ ਚਰਚਾ ਤੇਜ਼ ਹੋ ਗਈ ਹੈ। ਅਜਿਹਾ ਇਸ ਲਈ ਹੋਇਆ ਕਿਉਂਕਿ ਆਮ ਆਦਮੀ ਪਾਰਟੀ ਨੇ ਚੋਣ ਜਿੱਤਦੇ ਹੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਗਈ।
ਪੋਸਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕਥਿਤ ਪੋਸਟਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਂਝਾ ਕੀਤਾ ਗਿਆ ਸੀ। ਪੋਸਟ ਵਿੱਚ ਵਿਕਟਰੀ ਸਾਈਨ ਬਣਾਇਆ ਗਿਆ ਸੀ, ਦਾਅਵਾ ਕੀਤਾ ਗਿਆ ਹੈ ਕਿ ਉਕਤ ਪੋਸਟ ਕੁਝ ਸਮੇਂ ਬਾਅਦ ਡਿਲੀਟ ਕਰ ਦਿੱਤੀ ਗਈ ਸੀ। ਪਰ ਜਦੋਂ ਉਕਤ ਪੋਸਟ ਦੀ ਚਰਚਾ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਤੱਕ ਪਹੁੰਚੀ ਤਾਂ ਉਨ੍ਹਾਂ ਨੇ ਦੱਬੀ ਆਵਾਜ਼ ਵਿੱਚ ਇਸ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ। ਇਸ ਦੇ ਨਾਲ ਹੀ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਵੀ ਇਸ ‘ਤੇ ਪ੍ਰਤੀਕਿਰਿਆ ਦਿੱਤੀ।
ਲੁਧਿਆਣਾ ਉਪ ਚੋਣ ਵਿੱਚ ਹਾਰ ਤੋਂ ਬਾਅਦ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕਿਹਾ- ਜੇਕਰ ਸਾਡੇ ਕਿਸੇ ਵੀ ਨੇਤਾ ਨੇ ਵਿਕਟਰੀ ਦਾ ਨਿਸ਼ਾਨ ਸਾਂਝਾ ਕੀਤਾ ਹੈ, ਤਾਂ ਇਹ ਉਨ੍ਹਾਂ ਦੀ ਛੋਟੀ ਸੋਚ ਦਾ ਨਤੀਜਾ ਹੈ। ਭਾਰਤ ਭੂਸ਼ਣ ਆਸ਼ੂ ਨੇ ਅੱਗੇ ਕਿਹਾ- ਤੁਸੀਂ ਚੋਣ ਨਤੀਜਿਆਂ ਤੋਂ ਦੇਖ ਸਕਦੇ ਹੋ ਕਿ ਅਸੀਂ ਇੱਕ ਪਾਸੜ ਚੋਣ ਨਹੀਂ ਹੋਣ ਦਿੱਤੀ। ਇਸ ਚੋਣ ਵਿੱਚ ਅਸੀਂ ਸਰਕਾਰ ਨੂੰ ਸਖ਼ਤ ਟੱਕਰ ਦਿੱਤੀ। ਇਸ ਹਾਰ ਦਾ ਕਾਰਨ ਕੀ ਸੀ, ਜੇਕਰ ਤੁਸੀਂ ਸਰਚ ਕਰੋਗੇ, ਤਾਂ ਤੁਹਾਨੂੰ ਪਤਾ ਲੱਗ ਜਾਵੇਗਾ।
ਦੂਜੇ ਪਾਸੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ- ਸਾਡੇ ਵਰਕਰਾਂ ਨੇ ਸਖ਼ਤ ਮਿਹਨਤ ਕੀਤੀ। ਚੋਣ ਦਾ ਨਤੀਜਾ ਜੋ ਵੀ ਹੋਵੇ, ਅਸੀਂ ਇਸ ਨੂੰ ਸਵੀਕਾਰ ਕਰਦੇ ਹਾਂ। ਅਸੀਂ ਚੋਣ ਲੜੀ ਹੈ ਅਤੇ ਸਰਕਾਰ ਖਿਲਾਫ ਲੜੇ ਹਾਂ। ਲੋਕ ਆਸ਼ੂ ਨੂੰ ਪਸੰਦ ਕਰਦੇ ਸਨ, ਇਸੇ ਲਈ ਉਨ੍ਹਾਂ ਨੂੰ ਇੰਨੀਆਂ ਵੋਟਾਂ ਮਿਲੀਆਂ। ਅੱਜ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਜੀ ਨੂੰ ਚੁਣਿਆ ਹੈ। ਚੋਣ ਲਈ ਹਲਕੇ ਵਿੱਚ ਬੋਰਡ ਵੀ ਲਗਾਏ ਗਏ ਸਨ, ਤਾਂ ਜੋ ਸੁੱਤੇ ਹੋਏ ਲੋਕ ਜਾਗ ਜਾਣ। ਭਾਵੇਂ ਉਹ ਇੱਕੋ ਹਲਕੇ ਵਿੱਚ ਜਾਗੇ ਹੋਣ।
ਇਹ ਵੀ ਪੜ੍ਹੋ : ਕੇਜਰੀਵਾਲ ਜਾਣਗੇ ਰਾਜ ਸਭਾ? ਲੁਧਿਆਣਾ ‘ਚ ਜਿੱਤ ਮਗਰੋਂ ਉਠੇ ਸਵਾਲ, ‘ਆਪ’ ਸੁਪਰੀਮੋ ਨੇ ਦਿੱਤਾ ਜਵਾਬ
ਵਿਧਾਇਕ ਰਾਣਾ ਨੇ ਆਮ ਆਦਮੀ ਪਾਰਟੀ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਸਰਕਾਰ ਨੂੰ ਸੂਬੇ ਵਿੱਚ ਨਸ਼ਾ ਖਤਮ ਕਰਨਾ ਚਾਹੀਦਾ ਹੈ ਅਤੇ ਭ੍ਰਿਸ਼ਟਾਚਾਰ ਘਟਾਉਣਾ ਚਾਹੀਦਾ ਹੈ। ਤਾਂ ਜੋ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ। ਤਾਂ ਜੋ ਸੂਬੇ ਵਿੱਚ ਫਿਰੌਤੀਆਂ ਵਾਲਾ ਕੰਮ ਖਤਮ ਹੋ ਜਾਵੇ। ਮੈਂ ਉਨ੍ਹਾਂ ਲੋਕਾਂ ਦਾ ਵੀ ਧੰਨਵਾਦ ਕਰਦਾ ਹਾਂ ਜੋ ਸਾਡੇ ਨਾਲ ਨਹੀਂ ਆਏ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਾਇਰਲ ਹੋ ਰਹੇ ਇੱਕ ਕਥਿਤ ਪੋਸਟ ‘ਤੇ ਰਾਣਾ ਗੁਰਜੀਤ ਨੇ ਕਿਹਾ- ਮੈਂ ਅਜਿਹੀ ਕੋਈ ਪੋਸਟ ਨਹੀਂ ਦੇਖੀ, ਇਹ ਗਲਤ ਹੈ।
ਵੀਡੀਓ ਲਈ ਕਲਿੱਕ ਕਰੋ -: